ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਅਤੇ ਆਪਣੀ ਵੋਟ ਦੇ ਮਹੱਤਵ ਪ੍ਰਤੀ ਜਾਗਰੂਕ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਮੁਖੀਆਂ ਨਾਲ ਮੀਟਿੰਗ

ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਅਤੇ ਆਪਣੀ ਵੋਟ ਦੇ ਮਹੱਤਵ ਪ੍ਰਤੀ ਜਾਗਰੂਕ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਮੁਖੀਆਂ ਨਾਲ ਮੀਟਿੰਗ

ਤਰਨ ਤਾਰਨ, 26 ਅਪ੍ਰੈਲ 2019 :

ਜ਼ਿਲ੍ਹੇ ਦੇ ਨੌਜਵਾਨਾਂ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਅਤੇ ਆਪਣੀ ਵੋਟ ਦੇ ਮਹੱਤਵ ਪ੍ਰਤੀ ਜਾਗਰੂਕ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਜ਼ਿਲ੍ਹੇ ਦੇ ਸਮੂਹ ਸਕੂਲਾਂ ਤੇ ਕਾਲਜਾਂ ਦੇ ਮੁਖੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਐੱਚ. ਐੱਸ. ਧਾਲੀਵਾਲ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇ ਵਿਦਿਅਕ ਅਦਾਰਿਆਂ ਦੇ ਮੁਖੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਜ਼ਿਲ੍ਹਾ  ਚੋਣ ਅਫ਼ਸਰ ਨੇ ਸਮੂਹ ਸਕੂਲਾਂ ਤੇ ਕਾਲਜਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਵਿੱਦਿਅਕ ਅਦਾਰਿਆਂ ਵਿੱਚ ਹਰ ਉਮਰ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਵੋਟ ਪਾੳੇੁਣ ਦੇ ਅਧਿਕਾਰ ਤੇ ਮਹੱਤਵ ਪ੍ਰਤੀ ਜਾਗਰੂਕ ਕਰ ਸਕਣ।ਉਹਨਾਂ ਇਹ ਵੀ ਹਦਾਇਤ ਕੀਤੀ ਕਿ ਸਕੂਲ ਮੁਖੀ  ਵਿਦਿਆਰਥੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪ੍ਰਤੀ ਉਤਸ਼ਾਹਿਤ ਕਰਨ, ਕਿ 19 ਮਈ ਨੂੰ ਵੋਟ ਪਾਉਣਾ ਸਾਡਾ ਮੌਲਿਕ ਅਧਿਕਾਰ ਹੈ ਅਤੇ ਉਹ ਆਪਣੀ ਵੋਟ ਦਾ ਇਸਤੇਮਾਲ ਲੋਭ, ਨਸ਼ੇ ਅਤੇ ਲਾਲਚ ਤੋਂ ਬਿਨ੍ਹਾਂ ਕਰਨ। ਉਹਨਾਂ ਦੱਸਿਆ ਕਿ ਐੱਸ. ਡੀ. ਐੱਮ. ਤਰਨ ਤਾਰਨ ਵੱਲੋਂ ਇੱਕ ਪ੍ਰੋਫਾਰਮਾ ਤਿਆਰ ਕੀਤਾ ਗਿਆ ਹੈ, ਇਸ ਵਿੱਚ ਵਿਦਿਆਰਥੀ ਦੇ ਮਾਤਾ-ਪਿਤਾ ਦੇ ਨਾਮ ਚਿੱਠੀ ਪਾਈ ਜਾਵੇਗੀ, ਜੋ ਕਿ ਸਕੂਲ ਟੀਚਰਾਂ ਵੱਲੋਂ ਵਿਦਿਆਰਥੀ ਨੰੁ ਦਿੱਤੀ ਜਾਵੇਗੀ ਅਤੇ ਵਿਦਿਆਰਥੀ ਇਸ ਪ੍ਰੋਫਾਰਮੇ ਉੱਤੇ ਆਪਣੇ ਮਾਤਾ-ਪਿਤਾ ਦਾ ਨਾਮ ਲਿਖਣ ਉਪਰੰਤ ਉਹਨਾਂ ਦੇ ਹਸਤਾਖਰ ਕਰਵਾਉਣਗੇ। ਉਹਨਾਂ ਸਮੂਹ ਵਿਦਿਆਕ ਅਦਾਰਿਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਵੱਲੋਂ ਫ੍ਰੋਫਾਰਮੇ ‘ਤੇ ਕਰਵਾਏ ਗਏ ਹਸਤਾਖਰਾਂ ਦੀ ਡਿਟੇਲ ਤੁਰੰਤ ਐੱਸ. ਡੀ. ਐੱਮ. ਤਰਨ ਤਾਰਨ ਨੂੰ ਭੇਜਣ ਤਾਂ ਜੋ ਇਸ ਸਬੰਧੀ ਰਿਪੋਰਟ ਚੋਣ ਕਮਿਸ਼ਨ ਨੂੰ ਭੇਜੀ ਜਾ ਸਕੇ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਸਵੀਪ ਸਬੰਧੀ ਕਾਰਡ ਛਪਵਾਉਣ ਸਬੰਧੀ ਐੱਸ. ਡੀ. ਐੱਮ. ਤਰਨ ਤਾਰਨ ਨਾਲ ਸੰਪਰਕ ਕਰਨ ਅਤੇ ਸਵੀਪ ਸਬੰਧੀ ਛਪਵਾਏ ਗਏ ਕਾਰਡ  ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ  ਪੜਾਏ ਜਾਣ ਤਾਂ ਜੋ ਜ਼ਿਲ੍ਹਾ ਤਾਰਨ ਤਾਰਨ ਵਿੱਚ 100 ਫੀਸਦੀ ਵੋਟਿੰਗ ਹੋ ਸਕੇ।