32 ਬੋਰ ਪਿਸਤੋਲ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਜੱਗੂ ਗੈਂਗਸਟਰ ਕਾਬੂ
Thu 4 Oct, 2018 0ਚੋਹਲਾ ਸਾਹਿਬ,ਥਾਣਾ ਤਰਸਿੱਕਾ ਅਤੇ ਥਾਣਾ ਜੰਡਿਆਲਾ ਗੁਰੂ ਵਿਖੇ ਕਈ ਅਪਰਾਧਿਕ ਮਾਮਲੇ ਦਰਜ਼ ਹਨ
ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਚੋਹਲਾ ਸਾਹਿਬ 3 ਅਕਤੂਬਰ
ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਜਿਲ੍ਹਾ ਅੰਮ੍ਰਿਤਸਰ ਅਤੇ ਤਰਨਤਾਰਨ ਦੀ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਵਾਸੀ ਰਾਣੀਵਲਾਹ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।ਗ੍ਰਿਫਤਾਰ ਕੀਤੇ ਗਏ ਜੱਗੂ ਦੀ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ ਪਿਸਤੌਲ 32 ਬੋਰ,2 ਕਾਰਤੂਸ ਜਿੰਦਾ ਅਤੇ 1700 ਗੋਲੀਆਂ ਨਸ਼ੀਲੀਆਂ ਬਰਾਮਦ ਹੋਈਆਂ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਮੁੱਖੀ ਇੰਸਪੈਕਟਰ ਰਾਜਪਾਲ ਨੇ ਦੱਸਿਆ ਕਿ ਜਗਦੀਪ ਸਿੰਘ ਉਰਫ਼ ਜੱਗੂ ਪੁੱਤਰ ਗੁਰਸ਼ਰਨ ਸਿੰਘ ਵਾਸੀ ਰਾਣੀਵਲਾਹ ਦੇ ਖਿਲਾਫ ਪੁਲਿਸ ਥਾਣਾ ਚੋਹਲਾ ਸਾਹਿਬ,ਥਾਣਾ ਤਰਸਿੱਕਾ ਅਤੇ ਥਾਣਾ ਜੰਡਿਆਲਾ ਗੁਰੂ ਵਿਖੇ ਕਈ ਅਪਰਾਧਿਕ ਮਾਮਲੇ ਦਰਜ਼ ਹਨ।ਉਨ੍ਹਾਂ ਦੱਸਿਆ ਕਿ ਜੱਗੂ ਦਾ ਸੰਬੰਧ ਕਈ ਨਾਮਵਰ ਗੈਂਗਸਟਰਾਂ ਦੇ ਨਾਲ ਜੁੜਦਾ ਆ ਰਿਹਾ ਹੈ ਅਤੇ ਉਹ ਪੁਲਿਸ ਨੂੰ ਚਕਮਾ ਦੇ ਕੇ ਹੁਣ ਤੱਕ ਕਈ ਵਾਰ ਬਚਦਾ ਆ ਰਿਹਾ ਸੀ।ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਹੋਈ ਸੀ ਕਿ ਜਗਦੀਪ ਸਿੰਘ ਉਰਫ਼ ਜੱਗੂ ਆਪਣੇ ਗੈਂਗਸਟਰ ਸਾਥੀਆਂ ਸਮੇਤ ਇਲਾਕੇ ਵਿੱਚ ਘੁੰਮ ਰਿਹਾ ਹੈ।ਇਸ ਬਾਬਤ ਏ ਐਸ ਆਈ ਬਲਰਾਜ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਸਰਹਾਲੀ ਰੋਡ ਚੋਹਲਾ ਖੁਰਦ ਵਿਖੇ ਕੀਤੀ ਨਾਕਾਬੰਦੀ ਦੌਰਾਨ ਜਗਦੀਪ ਸਿੰਘ ਉਰਫ਼ ਜੱਗੂ ਨੂੰ ਗ੍ਰਿਫਤਾਰ ਕਰ ਲਿਆ ਗਿਆ,ਜਿਸਦੇ ਪਾਸੋਂ ਇਕ ਪਿਸਤੌਲ 32 ਬੋਰ ਸਮੇਤ 2 ਰੋਂਦੇ ਜਿੰਦਾ ਅਤੇ 1700 ਗੋਲੀਆਂ ਨਸ਼ੀਲੀਆਂ ਬਰਾਮਦ ਹੋਈਆਂ।ਇੰਸਪੈਕਟਰ ਰਾਜਨਪਾਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਜੱਗੂ ਦੇ ਖਿਲਾਫ ਵੱਖ ਧਰਾਵਾਂ ਦੇ ਹੇਠ ਥਾਣਾ ਚੋਹਲਾ ਸਾਹਿਬ ਵਿਖੇ ਕੇਸ ਦਰਜ ਕਲ ਲਿਆ ਗਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਹੋਰ ਪੁਛਗਿੱਛ ਕੀਤੀ ਜਾਵੇਗੀ ਅਤੇ ਉਸਦੇ ਦੂਸਰੇ ਸਾਥੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Comments (0)
Facebook Comments (0)