ਸਮੂਹ ਕਰਮਚਾਰੀਆਂ ਨੂੰ ਆਪਣੀ ਚੋਣ ਡਿਊਟੀ ਦੀ ਰਿਹਰਸਲ ਅਤੇ ਚੋਣ ਡਿਊਟੀ ‘ਤੇ ਸਮੇਂ ਸਿਰ ਹਾਜ਼ਰ ਹੋਣ ਦੇ ਦਿੱਤੇ ਆਦੇਸ਼

ਸਮੂਹ ਕਰਮਚਾਰੀਆਂ ਨੂੰ ਆਪਣੀ ਚੋਣ ਡਿਊਟੀ ਦੀ ਰਿਹਰਸਲ ਅਤੇ ਚੋਣ ਡਿਊਟੀ ‘ਤੇ ਸਮੇਂ ਸਿਰ ਹਾਜ਼ਰ ਹੋਣ ਦੇ ਦਿੱਤੇ ਆਦੇਸ਼

ਸੀ. 7

ਤਰਨ ਤਾਰਨ : 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਪੋਲਿੰਗ ਸਟਾਫ਼ ਦੀ ਪਹਿਲੀ ਚੋਣ ਰਿਹਰਸਲ ਦੌਰਾਨ ਜੋ ਕਰਮਚਾਰੀ ਗੈਰ-ਹਾਜ਼ਰ ਪਾਏ ਗਏ ਹਨ, ਉਹਨਾਂ ਵਿਰੁੱਧ ਜਨ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 34 ਦੇ ਤਹਿਤ ਐੱਫ਼. ਆਈ. ਆਰ ਦਰਜ ਕਰਵਾਈ ਜਾਵੇਗੀ।ਇਸ ਤੋਂ ਇਲਾਵਾ ਉਹਨਾਂ ਦੇ ਕੋਰ ਡਿਪਾਰਟਮੈਂਟ ਨੂੰ ਵਿਭਾਗੀ ਕਾਰਵਾਈ ਲਈ ਲਿਖਿਆ ਜਾਵੇਗਾ। ਉਹਨਾਂ ਦੱਸਿਆ ਕਿ ਅੱਜ ਦੀ ਚੋਣ ਰਿਹਰਸਲ ਵਿੱਚ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾ ਰਹੇ ਹਨ।ਉਹਨਾਂ ਚੋਣ ਅਮਲੇ ਨੂੰ ਆਦੇਸ਼ ਦਿੱਤੇ ਕਿ ਸਮੂਹ ਕਰਮਚਾਰੀ ਆਪਣੀ ਚੋਣ ਡਿਊਟੀ ਦੀ ਰਿਹਰਸਲ ਅਤੇ ਚੋਣ ਡਿਊਟੀ ‘ਤੇ ਸਮੇਂ ਸਿਰ ਹਾਜ਼ਰ ਹੋਣਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਮੁਲਾਜ਼ਮ ਡਿਊਟੀ ਕਟਵਾਉਣ ਦੀਆਂ ਅਰਜ਼ੀਆਂ ਲੈ ਕੇ  ਆ ਰਹੇ ਹਨ, ਜੋ ਕਿ ਬਹੁਤ ਗਲਤ ਹੈ। ਉਹਨਾਂ ਕਿਹਾ ਕਿ ਕਿਸੇ ਮੁਲਾਜ਼ਮ ਦੀ ਡਿਊਟੀ ਨਹੀਂ ਕੱਟੀ ਜਾਵੇਗੀ ਅਤੇ ਜੇਕਰ ਕੋਈ ਬਿਨ੍ਹਾਂ ਵਜ੍ਹਾ ਚੋਣ ਡਿਊਟੀ ਕਟਵਾਉਣ ਲਈ ਆਉਂਦਾ ਹੈ ਤਾਂ ਉਹਨਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਡਿਊਟੀ ਮੁਲਾਜ਼ਮਾਂ ਦੀ ਨੌਕਰੀ ਦਾ ਅਹਿਮ ਹਿੱਸਾ ਹੈ ਅਤੇ ਚੋਣ ਕਮਿਸ਼ਨ ਵੀ ਲੋਕਤੰਤਰ ਦੇ ਇਸ ਅਹਿਮ ਪੜਾਅ ਦੇ ਲਈ ਸਰਕਾਰੀ ਕਰਮਚਾਰੀਆਂ ਤੇ ਅਧਿਕਾਰੀਆਂ ‘ਤੇ ਹੀ ਭਰੋਸਾ ਕਰਦਾ ਹੈ, ਇਸ ਲਈ ਸਾਡੀ ਸਾਰਿਆਂ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਚੋਣ ਕਮਿਸ਼ਨ ਦੇ ਭਰੋਸੇ ‘ਤੇ ਪੂਰਾ ਉੱਤਰਦੇ ਹੋਏ ਆਪਣੀ ਚੋਣ ਡਿਊਟੀ ਤਨਦੇਹੀ ਨਾਲ ਨਿਭਾਈਏ।