ਜਿਲ੍ਹਾ ਤੇ ਸੈਸ਼ਨਜ਼ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ ਦੀ ਮੀਟਿੰਗ

ਜਿਲ੍ਹਾ ਤੇ ਸੈਸ਼ਨਜ਼ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ ਦੀ ਮੀਟਿੰਗ

ਸੀ.7

ਤਰਨ ਤਾਰਨ, 29 ਅਪ੍ਰੈਲ : 

ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸ੍ਰੀਮਤੀ ਅਮਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ), ਤਰਨਤਾਰਨ, ਮਿਸ ਪਲਵਿੰਦਰ ਜੀਤ ਕੌਰ, ਸੀ. ਜੇ. ਐਮ-ਕਮ-ਸੈਕਟਰੀ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ੍ਰੀ ਹਰਦੀਪ ਸਿੰਘ, ਅਸਿਸਟੈਂਟ ਕਮਿਸ਼ਨਰ ਜਨਰਲ, ਤਰਨ ਤਾਰਨ, ਸ਼੍ਰੀ ਹਰਜੀਤ ਸਿੰਘ, ਐਸ. ਪੀ. ਡੀ, ਤਰਨਤਾਰਨ, ਸ਼੍ਰੀ ਪ੍ਰਮੋਦ ਕੁਮਾਰ, ਜਿਲ੍ਹਾ ਅਟਾਰਨੀ, ਤਰਨ ਤਾਰਨ, ਸ਼੍ਰੀ ਬਲਦੇਵ ਸਿੰਘ ਗਿੱਲ, ਪ੍ਰਧਾਨ, ਬਾਰ ਐਸੋਸੇਸ਼ਨ, ਤਰਨ ਤਾਰਨ, ਸ਼੍ਰੀਮਤੀ ਕੁਲਜੀਤ ਕੌਰ, ਸ੍ਰੀ ਅਵਤਾਰ ਸਿੰਘ ਧਾਲੀਵਾਲ, ਏ. ਪੀ.ਆਰ.ਓ ਹਾਜ਼ਰ ਸਨ।  ਇਸ ਮੀਟਿੰਗ ਵਿੱਚ ਪਿਛਲੇ ਤਿੰਨ ਮਹੀਨਿਆਂ (ਜਨਵਰੀ 2019 ਤੋਂ ਮਾਰਚ 2019) ਵਿੱਚ 75 ਪ੍ਰਾਰਥੀਆਂ ਨੂੰ ਫਰੀ ਲੀਗਲ ਏਡ ਵੱਲੋਂ ਵਕੀਲ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਵਕੀਲਾਂ ਨੂੰ ਕੌਂਸਲ ਫੀਸ ਦੇਣ ਦੀ ਮਨਜ਼ੂਰੀ ਇਸ ਮੀਟਿੰਗ ਵਿੱਚ ਦਿੱਤੀ ਗਈ। ਇਸ ਤੋਂ ਇਲਾਵਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਪਬਲੀਸਿਟੀ ਕਿਵੇਂ ਵੱਧ ਤੋਂ ਵੱਧ ਕੀਤੀ ਜਾ ਸਕਦੀ ਹੈ ਇਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।  ਮੀਟਿੰਗ ਦੌਰਾਨ 13 ਜੁਲਾਈ, 2019 ਨੁੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ (ਸਾਰੇ ਵਿਸ਼ਿਆਂ ਉੱਪਰ) ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਦੀ ਪਬਲੀਸਿਟੀ ਅਤੇ ਉਸ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਿਵੇਂ ਹੋ ਸਕਦਾ ਹੈ ਇਸ ਬਾਰੇ ਵੀ ਚਰਚਾ ਹੋਈ। ਅੰਤ ਵਿੱਚ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਕਿਵੇਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਕਾਰਗੁਜਾਰੀ ਨੂੰ ਹੋਰ ਵਧੀਆ ਬਣਾਇਆ ਜਾ ਸਕਦਾ ਹੈ।