
ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਜਨਰਲ ਅਬਜਰਵਰ ਅਤੇ ਪੁਲਿਸ ਅਬਜ਼ਰਬਰ ਵੱਲੋਂ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਮੁਕੰਮਲ ਕਰਵਾਉਣੀਆਂ ਚੋਣ ਕਮਿਸ਼ਨ ਮੁੱਖ ਮਕਸਦ-ਚੋਣ ਅਬਜ਼ਰਬਰ
Wed 1 May, 2019 0
ਤਰਨ ਤਾਰਨ 1 ਮਈ :
ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਜਨਰਲ ਅਬਜਰਵਰ ਸ੍ਰੀ ਵਿਸ਼ਾਲ ਸੋਲੰਕੀ ਅਤੇ ਪੁਲਿਸ ਅਬਜ਼ਰਬਰ ਸ੍ਰੀ ਰਾਜੀਵ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਲੋਕ ਸਭਾ ਹਲਕਾ-03 ਖਡੂਰ ਸਾਹਿਬ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਲੋਕ ਸਭਾ ਚੋਣਾਂ-2019 ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ, ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਸ੍ਰੀ ਡੀ. ਪੀ. ਐੱਸ. ਖਰਬੰਦਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਫਿਰੋਜ਼ਪੁਰ ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ੍ਰੀ ਸੰਦੀਪ ਰਿਸ਼ੀ, ਐੱਸ. ਪੀ. ਹੈੱਡ ਕੁਆਟਰ ਸ੍ਰੀ ਗੌਰਵ ਤੂਰਾ, ਐੱਸ. ਡੀ. ਐੱਮ. ਸ੍ਰੀ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦਾ ਮੁੱਖ ਮਕਦਸ ਹੈ ਕਿ ਚੋਣ ਪ੍ਰਕਿਰਿਆ ਪੂਰੀ ਤਰਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਹੋਵੇ ਅਤੇ ਵੋਟਰਾਂ ਨੂੰ ਆਪਣੀ ਇੱਛਾ ਅਨੁਸਾਰ ਆਪਣੇ ਉਮੀਦਵਾਰ ਚੁਣਨ ਦਾ ਹੱਕ ਮਿਲੇ। ਇਸ ਮੌਕੇ ਜਨਰਲ ਅਬਜਰਵਰ ਸ੍ਰੀ ਵਿਸ਼ਾਲ ਸੋਲੰਕੀ ਨੇ ਕਿਹਾ ਕਿ ਅਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ੍ਹ ਲਾਗੂ ਕਰਵਾਉਣ ਲਈ ਉਹ ਚੋਣ ਜ਼ਾਬਤੇ ਦੌਰਾਨ ਜ਼ਿਲ੍ਹੇ ਵਿੱਚ ਰਹਿਣਗੇ ਅਤੇ ਅਦਰਸ਼ ਚੋਣ ਜ਼ਾਬਤੇ ਨਾਲ ਸਬੰਧਿਤ ਕੋਈ ਵੀ ਮਾਮਲਾ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਜਾ ਸਕਦਾ ਹੈ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਉਨਾਂ ਨੂੰ ਸੀ-ਵਿਜਲ ਮੋਬਾਇਲ ਐਪ ਜਾਂ ਟੋਲ ਫ੍ਰੀ ਨੰਬਰ 1950 ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਜਿਸ ‘ਤੇ ਕੋਈ ਨਾਗਰਿਕ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਮੌਕੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ, ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਸ੍ਰੀ ਡੀ. ਪੀ. ਐੱਸ. ਖਰਬੰਦਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਫਿਰੋਜ਼ਪੁਰ ਸ੍ਰੀ ਰਵਿੰਦਰ ਸਿੰਘ ਵੱਲੋਂ ਆਪਣੇ-ਆਪਣੇ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਵਿੱਚ ਕੀਤੇ ਚੋਣ ਪ੍ਰਬੰਧਾਂ ਬਾਰੇ ਚੋਣ ਅਬਜ਼ਰਬਰਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨਾਂ ਨੇ ਦੱਸਿਆ ਕਿ ਜ਼ਿਲ੍ਹਿਆਂ ਵਿਚ ਲੋੜ ਅਨੁਸਾਰ ਪੋਲਿੰਗ ਸਟਾਫ ਉਪਲਬੱਧ ਹੈ ਅਤੇ ਸਵੀਪ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ, ਆਬਕਾਰੀ ਵਿਭਾਗ ਵੱਲੋਂ ਧਨ ਦੇ ਪ੍ਰਵਾਹ ਅਤੇ ਨਸ਼ਿਆਂ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਲਈ ਨਾਕਾਬੰਦੀ ਕੀਤੀ ਹੋਈ ਹੈ।
Comments (0)
Facebook Comments (0)