
ਬੀਬੀ ਨੇ ਪੰਜਾਬ ਲਈ ਕੁਝ ਵੀ ਨਹੀਂ ਕੀਤਾ ਸਗੋਂ ਸਮੱਸਿਆਵਾਂ ਹੀ ਪੈਦਾ ਕੀਤੀਆਂ - ਕੈਪਟਨ ਅਮਰਿੰਦਰ ਸਿੰਘ
Mon 6 May, 2019 0
ਜੰਡਿਆਲਾ (ਖਡੂਰ ਸਾਹਿਬ), 6 ਮਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਉਸ ਨੇਪੰਜਾਬ ਲਈ ਕੁਝ ਵੀ ਨਹੀਂ ਕੀਤਾ ਸਗੋਂ ਕੇਂਦਰ ਸਰਕਾਰ ਦਾ ਅੰਗ ਹੁੰਦੇ ਹੋਏ ਪੰਜਾਬ ਲਈ ਸਮੱਸਿਆਵਾਂ ਹੀ ਪੈਦਾ ਕੀਤੀਆਂ ਹਨ |
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਜਾਂ ਇੱਥੋਂ ਦੇ ਲੋਕਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਅਤੇ ਕੇਂਦਰਸਰਕਾਰ ਨੇ ਸੂਬੇ ਲਈ ਡੱਕਾ ਭੰਨ ਕੇ ਵੀ ਦੋਹਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਬੀਬੀ ਕੇਂਦਰ ਸਰਕਾਰ ਵਿੱਚ ਮੰਤਰੀ ਹੋਣ ਦੇ ਬਾਵਜੂਦ ਆਪਣੇ ਸੂਬੇ ਵਾਸਤੇ ਕੁਝ ਵੀ ਕਰਨ ਤੋਂਅਸਫ਼ਲ ਰਹੀ ਹੈ |
ਕੈਪਟਨ ਅਮਰਿੰਦਰ ਸਿੰਘ ਖਡੂਰ ਸਾਹਿਬ ਅਤੇ ਅੰਮਿ੍ਤਸਰ ਤੋਂ ਕਾਂਗਰਸ ਦੇ ਉਮੀਦਵਾਰਾਂ ਜਸਬੀਰ ਸਿੰਘ ਡਿੰਪਾ ਅਤੇ ਗੁਰਜੀਤ ਸਿੰਘ ਔਜਲਾ ਦੇ ਸਮਰਥਨ ਵਿੱਚਇਕੱਠੇ ਹੋਏ ਲੋਕਾਂ ਵੱਲੋਂ ਕੀਤੇ ਗਏ ਸਵਾਲਾਂ ਦਾ ਜਵਾਬ ਦੇ ਰਹੇ ਸਨ |
ਮੰਡੀਆਂ ਵਿੱਚੋਂ ਕਣਕ ਦੀ ਧੀਮੀ ਚੁਕਾਈ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਮੱਸਿਆ ਖੜ੍ਹੀ ਕਰਨ ਲਈ ਕੇਂਦਰਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਕਿਉਂਕਿ ਉਸ ਦੀ ਵਜ੍ਹਾ ਦੇ ਕਾਰਨ ਸੂਬੇ ਵਿੱਚ ਬੋਰੀਆਂ ਦੀ ਕਮੀ ਪੈਦਾ ਹੋਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਵਿਰੋਧੀ ਸਾਡੇ ਲਈਸਮੱਸਿਆਵਾਂ ਪੈਦਾ ਕਰਨ ਲਈ ਨਵੇਂ ਦਾਅ-ਪੇਚ ਅਪਣਾ ਰਹੇ ਹਨ | ਉਨ੍ਹਾਂ ਨੇ ਸਾਰੀਆਂ ਬੋਰੀਆਂ ਹਰਿਆਣਾ ਵੱਲ ਨੂੰ ਤੋਰ ਦਿੱਤੀਆਂ ਹਨ ਜਿੱਥੇ ਉਨ੍ਹਾਂ ਦੀ ਆਪਣੀ ਪਾਰਟੀ ਸੱਤਾਵਿੱਚ ਹੈ | ਪ੍ਰਤੱਖ ਤੌਰ 'ਤੇ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨੀਵਾਂ ਦਿਖਾਉਣ ਅਤੇ ਹਰਿਆਣਾ ਵਿੱਚ ਭਾਜਪਾ ਦੀਆਂ ਸੰਭਾਵਨਾਵਾਂ ਨੂੰ ਹੁਲਾਰਾ ਦੇਣ ਲਈ ਅਜਿਹਾ ਕੀਤਾਹੈ | ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਸ਼ਰਮਨਾਕ ਕਾਰਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਾਦਲਾਂ ਦੇ ਕਹਿਣ 'ਤੇ ਕੀਤਾ ਗਿਆ ਹੈ | ਸੂਬੇ ਦੀਆਂ ਬੋਰੀਆਂ ਹਰਿਆਣਾ ਵੱਲ ਤੋਰਨ ਲਈ ਕੇਂਦਰ ਕੋਲ ਕੋਈ ਵੀ ਕਾਰਨ ਨਹੀਂ ਸੀ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਾ ਆਵੇ ਅਤੇ ਇਹ ਸਾਰੀਆਂ ਸਮੱਸਿਆਵਾਂ ਦੇ ਹੱਲ ਲਈਹਰ ਯਤਨ ਕਰੇਗੀ |
ਅਕਾਲੀਆਂ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ 113 ਘਟਨਾਵਾਂ ਵਾਪਰਨ ਲਈ ਮੁੱਖ ਮੰਤਰੀ ਨੇ ਅਕਾਲੀਆਂ ਦੀ ਤਿੱਖੀ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿਅਕਾਲੀਆਂ ਨੇ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਆਗਿਆ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰਨਾਂ ਧਾਰਮਿਕ ਗ੍ਰੰਥਾਂ ਦੀ ਵੀ ਬੇਅਦਬੀ ਹੋਣ ਦਿੱਤੀ| ਅਕਾਲੀਆਂ ਨੇ ਆਪਣੇ ਸਿਆਸੀ ਹਿੱਤਾਂ ਦੇ ਲਈ ਫੁੱਟ ਪਾਊ ਅਤੇ ਸਦਭਾਵਨਾ ਨੂੰ ਢਾਹ ਲਾਉਣ ਵਾਲਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਇਸਦਾ ਮੁੱਲ ਤਾਰਨਾ ਪਵੇਗਾ |
ਮੈਡੀਕਲ ਸਟੋਰਾਂ ਅਤੇ ਕੈਮਿਸਟਾਂ ਵੱਲੋਂ ਸੂਚੀਦਰਜ ਐਲ ਡਰੱਗ ਵੇਚੇ ਜਾਣ ਦੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਇਸ ਵਿਰੁੱਧ ਸਖ਼ਤ ਕਾਰਵਾਈ ਕਰਨ ਦਾਵਾਅਦਾ ਕੀਤਾ ਹੈ ਅਤੇ ਉਨ੍ਹਾਂ ਨੇ ਸ਼ਿਕਾਇਤ ਕਰਨ ਵਾਲਿਆਂ ਨੂੰ ਪੂਰੀ ਸੂਚਨਾ ਭੇਜਣ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਸੱਤਾ ਵਿੱਚ ਆਈ ਸੀ ਉਦੋਂ ਲੱਖਾਂ ਨੌਜਵਾਨਨਸ਼ਿਆਂ ਵਿੱਚ ਜਕੜੇ ਪਏ ਸਨ | ਪਿਛਲੀ ਸਰਕਾਰ ਨੇ ਇਸ ਸਮੱਸਿਆ ਨਾਲ ਨਿਪਟਨ ਲਈ ਕੁਝ ਵੀ ਨਹੀਂ ਕੀਤਾ ਜਦਕਿ ਉਨ੍ਹਾਂ ਦੀ ਸਰਕਾਰ ਨੇ ਐਸ.ਆਈ.ਟੀ. ਸਥਾਪਤ ਕੀਤੀਜਿਸ ਨੇ 26000 ਤੋਂ ਵੱਧ ਤਸਕਰਾਂ ਨੂੰ ਗਿ੍ਫਤਾਰ ਕੀਤਾ | ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਖੋਲ੍ਹੇ ਗਏ ਕੇਂਦਰਾਂ ਵਿੱਚ ਨਸ਼ਿਆਂ ਵਿੱਚ ਫਸੇ ਲੋਕਾਂ ਦਾ ਇਲਾਜ ਕੀਤਾ ਜਾਰਿਹਾ ਹੈ |
ਪਿੰਡਾਂ ਵਿੱਚ ਰਹਿਣ ਵਾਲੇ ਬੇਘਰੇ ਪਰਿਵਾਰਾਂ ਨੂੰ ਪੰਜ ਮਰਲੇ ਦੇ ਪਲਾਟ ਦੇਣ ਦੇ ਕੀਤੇ ਗਏ ਵਾਅਦੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ1,32,620 ਪਲਾਟਾਂ ਦਾ ਐਲਾਨ ਕਰ ਦਿੱਤਾ ਹੈ | ਜਿਨ੍ਹਾਂ ਪਿੰਡਾਂ ਵਿੱਚ ਪੰਚਾਇਤਾਂ ਕੋਲ ਜ਼ਮੀਨਾਂ ਉਪਲਬਧ ਹਨ ਉਨ੍ਹਾਂ ਪਿੰਡਾਂ ਵਿੱਚ ਘੱਟੋ-ਘੱਟ 10 ਪਲਾਟ ਅਲਾਟ ਕਰਨ ਲਈਡਿਪਟੀ ਕਮਿਸ਼ਨਰਾਂ ਨੂੰ ਟੀਚਾ ਦਿੱਤਾ ਗਿਆ ਹੈ |
ਮੁੱਖ ਮੰਤਰੀ ਨੇ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਖੇਤੀ ਕਰਜ਼ੇ ਮੁਆਫੀ ਕਰਨ ਦੀ ਸਕੀਮ ਪੜਾਅਵਾਰ ਤਰੀਕੇ ਨਾਲ ਲਾਗੂਕੀਤੀ ਜਾ ਰਹੀ ਹੈ ਭਾਵੇਂ ਕਿ ਸੂਬੇ ਦੀ ਵਿੱਤੀ ਹਾਲਤ ਠੀਕ ਨਹੀਂ ਹੈ |
ਸੂਬੇ ਵਿੱਚ ਪਾਣੀ ਦੀ ਚਿੰਤਾਜਨਕ ਸਥਿਤੀ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਫਸਲੀ ਵਿਭਿੰਨਤਾ 'ਤੇ ਜ਼ੋਰ ਦਿੱਤਾ ਅਤੇ ਇਸ ਨੂੰ ਪਾਣੀ ਦੀ ਸਮੱਸਿਆ ਨਾਲ ਨਿਪਟਣ ਦਾਇਕੋ-ਇਕ ਹੱਲ ਦੱਸਿਆ | ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਤੋਂ ਇਲਾਵਾ ਹੋਰਾਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇ ਕੇ ਕੇਂਦਰ ਸਰਕਾਰ ਨੂੰ ਇਸ ਸਬੰਧ ਵਿੱਚ ਸੂਬੇ ਦੀ ਮਦਦਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਬਿਹਤਰੀ ਲਈ ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੇ ਜਾਣ ਦੀ ਜ਼ਰੂਰਤ ਹੈ |
Comments (0)
Facebook Comments (0)