
ਤੇਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
Tue 7 May, 2019 0
ਲੁਧਿਆਣਾ :
ਸ਼ਹਿਰ ਦੇ ਬਾਹਰੀ ਖੇਤਰ ਢੰਡਾਰੀ ਕਲਾਂ 'ਚ ਮੰਗਲਵਾਰ ਦੇਰ ਸ਼ਾਮ ਇਕ ਤੇਲ ਫ਼ੈਕਟਰੀ 'ਚ ਭਿਆਨਕ ਅੱਗ ਲੱਗ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਤਰ ਹੋ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨੇੜਲੀਆਂ ਦੁਕਾਨਾਂ ਅਤੇ ਫ਼ੈਕਟਰੀਆਂ ਨੂੰ ਖ਼ਾਲੀ ਕਰਵਾ ਦਿੱਤਾ ਹੈ। ਅੱਗ ਨੂੰ ਬੁਝਾਉਣ ਦਾ ਕੰਮ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਅੱਗ ਤੇਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਅਮਲੇ ਦੀਆਂ ਪੰਜ ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫ਼ਿਲਹਾਲ ਅੱਗ ਕਿਸ ਤਰ੍ਹਾਂ ਲੱਗੀ, ਇਸ ਦੇ ਲੱਗਣ ਕਾਰਨਾਂ ਬਾਰੇ ਅਜੇ ਤਕ ਜਾਣਕਾਰੀ ਨਹੀਂ ਮਿਲ ਸਕੀ ਹੈ।
Comments (0)
Facebook Comments (0)