
ਚੋਣ ਖਰਚਾ ਰਜਿਸਟਰਾਂ ਦੀ ਪੜਤਾਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਉਮੀਦਵਾਰਾਂ ਅਤੇ ਚੋਣ ਖਰਚਾ ਰਜਿਸਟਰਾਂ ਵਿੱਚ ਊਣਤਾਈਆਂ ਪਾਈਆਂ ਜਾਣ ‘ਤੇ ਸਬੰਧਿਤ ਉਮੀਦਵਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Wed 8 May, 2019 0
ਤਰਨ ਤਾਰਨ, 7 ਮਈ 2019 :
ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ-03 ਖਡੂਰ ਸਾਹਿਬ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਅੱਜ ਚੋਣ ਖਰਚਾ ਰਜਿਸਟਰਾਂ ਦੀ ਪੜਤਾਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਉਮੀਦਵਾਰਾਂ ਅਤੇ ਚੋਣ ਖਰਚਾ ਰਜਿਸਟਰਾਂ ਵਿੱਚ ਊਣਤਾਈਆਂ ਪਾਈਆਂ ਜਾਣ ‘ਤੇ ਸਬੰਧਿਤ ਉਮੀਦਵਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਖਰਚਾ ਅਬਜ਼ਰਬਰ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਕੀਤੀ ਗਈ ਪੜਤਾਲ ਦੌਰਾਨ ਸ੍ਰੀ ਪਰਮਿੰਦਰ ਸਿੰਘ ਆਜ਼ਾਦ ਉਮੀਦਵਾਰ, ਸ੍ਰੀ ਖਜ਼ਾਨ ਸਿੰਘ ਨੈਸ਼ਨਲਿਸਟ ਜਸਟਿਸ ਪਾਰਟੀ ਅਤੇ ਸੁਖਵੰਤ ਸਿੰਘ ਆਜ਼ਾਦ ਉਮੀਦਵਾਰ ਨੂੰ ਆਪ ਜਾਂ ਉਹਨਾਂ ਦਾ ਕੋਈ ਖਰਚਾ ਏਜੰਟ, ਖਰਚਾ ਰਜਿਸਟਰ ਸਮੇਤ ਪੜਤਾਲ ਦੌਰਾਨ ਹਾਜ਼ਰ ਨਾ ਹੋਣ ‘ਤੇ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ 48 ਘੰਟਿਆਂ ਵਿੱਚ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਉਮੀਦਵਾਰ ਸ੍ਰੀ ਪੂਰਨ ਸਿੰਘ ਨੂੰ ਉਹਨਾਂ ਦੇ ਖਰਚਾ ਰਜਿਸਟਰ ਵਿੱਚ ਊਣਤਾਈਆਂ ਪਾਈਆਂ ਜਾਣ ‘ਤੇ ਕਾਰਨ ਦੱਸੋ ਜਾਰੀ ਕਰਦਿਆਂ 48 ਘੰਟਿਆਂ ਵਿੱਚ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।
Comments (0)
Facebook Comments (0)