ਬਾਬਾ ਬੀਰ ਸਿੰਘ ਸਹੀਦ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਸਿਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਅਰੰਭ।

ਬਾਬਾ ਬੀਰ ਸਿੰਘ ਸਹੀਦ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ  ਸਿਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਅਰੰਭ।

ਸੀ 7 ਨਿਊਜ਼ 

ਇਥੋਂ ਥੋੜੀ ਦੂਰੀ ਤੇ ਪੈਂਦੇ ਪਿੰਡ ਦਿਲਾਵਲ ਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਬਾਬਾ ਬੀਰ ਸਿੰਘ ਸਹੀਦ ਜੀ ਦਾ ਸਲਾਨਾ ਜੋੜ ਮੇਲਾ ਮਿਤੀ 10 ਮਈ ਦਿਨ ਸੂਕਰਵਾਰ ਨੂੰ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਮੁਚੇ ਸਹਿਯੋਗ ਨਾਲ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।  ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੇਲਾ ਪਰਬੰਧਕ ਕਮੇਟੀ ਦੇ ਅਹੁਦੇ ਦਾਰਾਂ ਨੇ ਦਸਿਆ ਕਿ ਮੇਲੇ ਦੇ ਸਬੰਧ ਵਿੱਚ ਮਿਤੀ 8 ਮਈ ਦਿਨ ਬੁੱਧਵਾਰ ਨੂੰ ਬਾਬਾ ਜੀ ਦੇ ਅਸਥਾਨਾ ਤੇ 28 ਸੑੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਪਾਠ ਰਖਵਾਏ ਗਏ ਹਨ ਜਿਨ੍ਹਾਂ ਦੇ ਭੋਗ ਮਿਤੀ 10 ਮਈ ਨੂੰ ਪੈਣਗੇ ਅਤੇੇ ਭੋਗ ਤੋਂ ਉਪਰੰਤ ਇਕ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਭਾਈ ਸੋਨਮਦੀਪ ਸਿੰਘ ਦਾ ਕੀਰਤਨੀਆ ਜਥਾ,  ਬੀਬੀ ਜਸਬੀਰ ਕੌਰ ਦਾ ਕਵੀਸਰੀ ਜਥਾ, ਅਤੇ ਸੋਹੀ ਬੑਦਰਜ  ਦਾ ਕਵੀਸ਼ਰੀ ਜਥਾ ਪਹੁੰਚੀਆਂ ਹੋਈਆਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ। ਸਾਰਾ ਦਿਨ ਠੰਡੀਆਂ ਮਿਠੀਆਂ ਛਬੀਲਾਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।  ਸਾਮਾਂ  ਨੂੰ ਵੱਖ ਵੱਖ ਨਾਮਵਰ ਕਬੱਡੀ ਟੀਮਾਂ ਵਿਚਕਾਰ ਕਬੱਡੀ ਮੈਚ ਕਰਵਾਏ ਜਾਣਗੇ।  ਇਸ ਮੋਕੇ ਅੰਮਿ੍ਤ ਸੰਚਾਰ ਵੀ ਹੋਵੇਗਾ ਅਤੇ ਅੰਮਿ੍ਤ ਛਕਣ ਵਾਲੇ ਅਭਿਲਾਖੀਆਂ ਨੂੰ ਮੁਫਤ ਕਕਾਰ ਦਿਤੇ ਜਾਣਗੇ ਤੇ ਸੋਹਣੀ ਪੱਗ ਬੰਨਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ।