ਰੈਡ ਕਰਾਸ ਮੂਵਮੈਂਟ ਦੇ ਬਾਨੀ ਸਰ ਹੈਨਰੀ ਡੋਨਾਟ ਦੇ ਜਨਮ ਦਿਵਸ ਨੂੰ ਵਿਸ਼ਵ ਰੈੱਡ ਕਰਾਸ ਦਿਵਸ ਵਜੋਂ ਮਨਾਉਂਦਿਆਂ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਰੈਡ ਕਰਾਸ ਮੂਵਮੈਂਟ ਦੇ ਬਾਨੀ ਸਰ ਹੈਨਰੀ ਡੋਨਾਟ ਦੇ ਜਨਮ ਦਿਵਸ ਨੂੰ ਵਿਸ਼ਵ ਰੈੱਡ ਕਰਾਸ ਦਿਵਸ ਵਜੋਂ ਮਨਾਉਂਦਿਆਂ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਤਰਨ ਤਾਰਨ, 8 ਮਈ 2019 :               

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਅੱਜ ਰੈਡ ਕਰਾਸ ਮੂਵਮੈਂਟ ਦੇ ਬਾਨੀ ਸਰ ਹੈਨਰੀ ਡੋਨਾਟ ਦੇ ਜਨਮ ਦਿਵਸ ਨੂੰ ਵਿਸ਼ਵ ਰੈਡ ਕਰਾਸ ਦਿਵਸ ਵਜੋ ਮਨਾੳਂੁਦਿਆਂ ਜ਼ਿਲ੍ਹਾ ਪੱਧਰ ਦਾ ਸਮਾਗਮ ਰੈਡ ਕਰਾਸ ਭਵਨ ਤਰਨ ਤਾਰਨ ਵਿਖੇ ਕਰਵਾਇਆ ਗਿਆ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸੈਕਟਰੀ ਰੈੱਡ ਕਰਾਸ ਸ੍ਰੀ ਤਜਿੰਦਰ ਸਿੰਘ ਰਾਜਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਸਮਾਜ ਸੇਵਾ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਸਰ ਹੈਨਰੀ ਡੋਨਾਟ ਦੀ ਤਸਵੀਰ ‘ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ।ਇਸ ਮੌਕੇ ਸਮੁੱਚੀ ਮਨੁੱਖਤਾ ਨੂੰ ਮਾਨਵਤਾ ਦਾ ਪਾਠ ਪੜਾਉਣ ਵਾਲੇ ਭਾਈ ਘਨੱਈਆ ਜੀ ਨੂੰ ਵੀ ਬੜੀ ਸ਼ਰਧਾ ਨਾਲ ਯਾਦ ਕੀਤਾ ਗਿਆ।

        ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਵਤਾ ਦੀ ਭਲਾਈ ਅਤੇ ਸੇਵਾ ਕਰਨਾ ਸਭ ਤੋਂ ਮਹਾਨ ਕਾਰਜ ਹੈ।ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੰੁ ਰੈੱਡ ਕਰਾਸ ਮੂਵਮੈਂਟ ਦੇ ਬਾਨੀ ਸਰ ਹੈਨਰੀ ਡੋਨਾਟ ਅਤੇ ਭਾਈ ਘਨੱਈਆ ਜੀ ਦੀ ਵਿਚਾਰਧਾਰਾ ਨੂੰ ਅਪਣਾ ਕੇ ਗਰੀਬਾਂ ਅਤੇ ਬੇਸਹਾਰਾ ਦੀ ਮੱਦਦ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ।ਉਹਨਾਂ ਨੇ ਕਿਹਾ ਕਿ ਰੈੱਡ ਕਰਾਸ ਦੇ 7 ਸਿਧਾਤਾਂ ਜਿਵੇਂ ਮਨੁੱਖਤਾ, ਨਿਰਪੱਖਤਾ, ਏਕਤਾ, ਸ਼ਾਂਤੀ, ਸੇਵਾ ਆਦਿ ਨੂੰ ਆਪਣੇ ਜੀਵਨ ਵਿੱਚ ਅਪਨਾ ਕੇ ਮਾਨਵਤਾ ਦੀ ਭਲਾਈ ਤੇ ਸੇਵਾ ਕਰਨੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋ ਗਰੀਬਾਂ, ਬੇਸਹਾਰਾ ਅਤੇ ਲੋੜਵੰਦਾਂ ਦੀ ਲੋੜ ਅਨੁਸਾਰ ਮੱਦਦ ਕੀਤੀ ਜਾਂਦੀ ਹੈ।

ਉਨ੍ਹਾ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੜਕੀਆਂ  ਲਈ ਸਲਾਈ ਕੱਢਾਈ ਦੇ ਕੋਰਸ ਚਲਾਏ ਜਾ ਰਹੇ ਹਨ।ਹੁਣ ਤੱਕ ਸੋਸਾਇਟੀ ਵੱਲੋਂ 2500  ਤੋਂ ਵੱਧ ਵਲੰਟੀਅਰਾਂ ਨੂੰ ਫਸਟ ਏਡ ਟਰੇਨਿੰਗ ਦਿੱਤੀ ਜਾ ਚੁੱਕੀ ਹੈ।ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਮੱਦਦ ਨਾਲ “ਪਗੂੰੜਾ” ਸਕੀਮ ਵੀ ਸ਼ੂਰੂ ਕੀਤੀ ਗੲੈ ਹੈ।ਗਰੀਬ ਤੇ ਲੋੜਵੰਦਾਂ ਨੂੰ 6 ਲੱਖ ਰੁਪਏ ਦੀ ਮੈਡੀਕਲ ਸਹਾਇਤਾ ਵੀ ਉਪਲੱਬਧ ਕਰਵਾਈ ਗਈ ਹੈ।ਇਸ ਮੌਕੇ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਗਰੀਬ ਤੇ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਣ ਅਤੇ ਇਸ ਰੇੈਡ ਕਰਾਸ ਸੰਸਥਾ ਨਾਲ ਜੁੜਨ।

ਇਸ ਤੋਂ ਪਹਿਲਾ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦਾ ਵੀ ਡਿਪਟੀ ਕਮਿਸ਼ਨਰ ਵੱਲੋਂ ਉਦਘਾਟਨ ਕੀਤਾ ਗਿਆ, ਜਿਸ ਵਿੱਚ ਲੱਗਭੱਗ 50 ਵਿਅਕਤੀਆਂ ਨੇ ਖੂਨਦਾਨ ਕੀਤਾ ।