
ਪਿਸਤੌਲ ਦਿਖਾ ਕੇ ਸਾਰੀ ਨਗਦੀ ਖੌਹ ਲਈ
Wed 8 May, 2019 0
ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਐੱਲਆਈਸੀ ਦਫ਼ਤਰ ਵਿੱਚ ਕੰਮ ਕਰਨ ਵਾਲੇ ਇੱਕ ਵਿਅਕਤੀ ਦੇ ਕੋਲੋਂ 5 ਲੱਖ 60 ਹਜ਼ਾਰ ਦੀ ਨਗਦੀ ਖੋਹ ਕੇ ਫਰਾਰ ਹੋ ਗਏ। ਉੱਥੇ ਹੀ ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ.ਲੁੱਟ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਉਥੇ ਹੀ ਮੀਡਿਆ ਨਾਲ ਗੱਲ ਕਰਦੇ ਹੋਏ ਐੱਲਆਈਸੀ ਦੇ ਅਧਿਕਾਰੀ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਨਗਦੀ ਲੈ ਕੇ ਬੈਂਕ ਵਿੱਚ ਜਮ੍ਹਾ ਕਰਵਾਉਣ ਲਈ ਜਾ ਰਿਹਾ ਸੀ ਅਤੇ ਜਿਵੇਂ ਹੀ ਉਹ ਦਫਤਰ ਤੋਂ ਬਾਹਰ ਨਿਕਲਿਆ ਤਾਂ ਉਸਨੂੰ ਦੋ ਨੌਜਵਾਨਾਂ ਨੇ ਘੇਰ ਲਿਆ। ਜਿਸਦੇ ਬਾਅਦ ਉਨ੍ਹਾਂ ਨੇ ਉਸਨੂੰ ਪਿਸਤੌਲ ਦਿਖਾ ਕੇ ਸਾਰੀ ਨਗਦੀ ਖੌਹ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ। ਉਸਨੇ ਦੱਸਿਆ ਕਿ ਉਸ ਵੱਲੋਂ ਕੰਪਨੀ ਨੂੰ ਬਹੁਤ ਵਾਰ ਸੁਰੱਖਿਆ ਕਰਮੀ ਨਾਲ ਭੇਜਣ ਨੂੰ ਕਿਹਾ ਗਿਆ, ਪਰ ਉਨ੍ਹਾਂ ਨੇ ਉਸਦੀ ਬਿਲਕੁਲ ਨਹੀਂ ਸੁਣੀ। ਉਨ੍ਹਾਂ ਨੇ ਕਿਹਾ ਕਿ ਇਸ ਪੈਸੇ ਦੀ ਜਿੰਮੇਵਾਰੀ ਹੁਣ ਐੱਲਆਈਸੀ ਡਿਪਾਰਟਮੈਂਟ ਦੀ ਹੀ ਹੋਵੇਗੀ ਉਥੇ ਹੀ ਦੂਜੇ ਪਾਸੇ ਅਧਿਕਾਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਕਰੀਬ 4:30 ਵਜੇ ਸੂਚਨਾ ਮਿਲੀ ਕਿ ਇੱਕ ਵਿਅਕਤੀ ਤੋਂ ਕੁੱਝ ਲੁਟੇਰਿਆਂ ਵੱਲੋਂ ਨਗਦੀ ਲੁੱਟ ਲਈ ਗਈ ਹੈ ਅਤੇ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਪੁਲਿਸ ਵੱਲੋਂ ਇਸ ਸੀਸੀਟੀਵੀ ਦੀ ਫੁਟੇਜ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Comments (0)
Facebook Comments (0)