ਚੋਣ ਪ੍ਰਕਿਰਿਆ ਨੂੰ ਨਿਰਪੱਖ ’ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਮਾਈਕਰੋ ਅਬਜ਼ਰਵਰਾਂ ਦੀ ਭੂਮਿਕਾ ਅਹਿਮ-ਜ਼ਿਲ੍ਹਾ ਚੋਣ ਅਫ਼ਸਰ

ਚੋਣ ਪ੍ਰਕਿਰਿਆ ਨੂੰ ਨਿਰਪੱਖ ’ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਮਾਈਕਰੋ ਅਬਜ਼ਰਵਰਾਂ ਦੀ ਭੂਮਿਕਾ ਅਹਿਮ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 11 ਮਈ :

ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਹਲਕੇ ਵਾਸਤੇ ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਜਨਰਲ ਆਬਜਰਵਰ ਸ੍ਰੀ ਵਿਸ਼ਾਲ ਸੋਲੰਕੀ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਚੋਣਾਂ ਨੂੰ ਨਿਰਪੱਖ ’ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਮਾਈਕਰੋ ਆਬਜ਼ਰਵਰਾਂ ਦੀ ਭੂਮਿਕਾ ਨੂੰ ਅਹਿਮ ਦਸਦਿਆਂ ਕਿਹਾ ਹੈ ਕਿ ਉਨਾਂ ਵਲੋਂ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੇ ਅੱਖਾਂ ਅਤੇ ਕੰਨਾਂ ਦੀ ਭੂਮਿਕਾ ਨਿਭਾਈ ਜਾਵੇਗੀ। ਮਾਈ ਭਾਗੋ ਕਾਲਜ ਆੱਫ਼ ਨਰਸਿੰਗ ਵਿਖੇ ਮਾਈਕਰੋ ਆਬਜਰਵਰਾਂ ਲਈ ਕਰਵਾਏ ਗਏ ਸਿਖਲਾਈ ਸੈਸ਼ਨ ਦੌਰਾਨ ਬੋਲਦਿਆਂ ਜਨਰਲ ਅਬਜ਼ਰਵਰ ਸ੍ਰੀ ਵਿਸ਼ਾਲ ਸੋਲੰਕੀ ਨੇ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਉੱਪਰ ਬਹੁਤ ਵੱਡੀ ਜਿੰਮੇਵਾਰੀ ਹੈ।ਉਨਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀ ਤਿਆਰੀ ਤੋਂ ਲੈ ਕੇ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਮਾਈਕਰੋ ਅਬਜ਼ਰਵਰ ਇੱਕ ਨਿਗਰਾਨ ਦੀ ਭੂਮਿਕਾ ਵੀ ਨਿਭਾਉਂਦੇ ਹਨ।ਉਨਾਂ ਕਿਹਾ ਕਿ ਮਾਈਕਰੋ ਅਬਜ਼ਰਵਰ ਚੋਣਾਂ ਸਬੰਧੀ ਮਾਮਲਿਆਂ ਵਿੱਚ ਸਿੱਧੇ ਜਨਰਲ ਅਬਜ਼ਰਵਰ ਨੂੰ ਰਿਪੋਰਟ ਕਰਨਗੇ। ਇਸ ਮੌਕੇ ਬੋਲਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਪੂਰੇ ਹਲਕੇ ਵਿੱਚ ਜਿਨ੍ਹਾਂ ਪੋਲਿੰਗ ਸਟੇਸ਼ਨਾਂ ਦੀ ਸੰਵੇਦਨਸ਼ੀਲ ਵਜੋਂ ਪਹਿਚਾਣ ਕੀਤੀ ਗਈ ਹੈ, ਵਿਖੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਕੀਤੀ ਜਾਵੇਗੀ।ਉਨਾਂ ਕਿਹਾ ਕਿ ਵੋਟਾਂ ਪੈਣ ਵਾਲੇ ਦਿਨ (19 ਮਈ ਨੂੰ) ਮਾਈਕਰੋ ਅਬਜ਼ਰਵਰਾਂ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਲਗਾਤਾਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ 317 ਲੋਕੇਸ਼ਨਾਂ ‘ਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਕੀਤੀ ਜਾਵੇਗੀ।ਉਨਾਂ ਕਿਹਾ ਕਿ ਮਾਈਕਰੋ ਅਬਜ਼ਰਵਰ ਚੋਣ ਸ਼ੁਰੂ ਹੋਣ ਤੋਂ ਪਹਿਲਾਂ “ਮੌਕ ਪੋਲ” ਕੀਤੇ ਜਾਣਾ ਯਕੀਨੀ ਬਣਾਉਣ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਯੂਥ ਕੋਆਰਡੀਨੇਟਰ ਸ੍ਰੀ ਬਿਕਰਮ ਸਿੰਘ ਗਿੱਲ, ਚੋਣ ਤਹਿਸੀਲਦਾਰ ਸ੍ਰੀ ਪਲਵਿੰਦਰ ਸਿੰਘ ਅਤੇ ਲੀਡ ਬੈਂਕ ਮੇਨੈਜਰ ਸ੍ਰੀ ਅਮਰੀਕ ਸਿੰਘ ਅਤੇ ਹੋਰ ਹਾਜ਼ਰ ਸਨ।