ਲੋਕ ਸਭਾ ਚੋਣਾਂ ਲਈ ਤਾਇਨਾਤ ਪੋਲਿੰਗ ਸਟਾਫ਼ ਦੀ ਕਰਵਾਈ ਜਾ ਰਹੀ ਰਿਹਰਸਲ ਦਾ ਜ਼ਿਲ੍ਹਾ ਚੋਣ ਅਫ਼ਸਰ ਨੇ ਲਿਆ ਜਾਇਜ਼ਾ ਪੋਲਿੰਗ ਸਟਾਫ਼ ਨੂੰ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਲਈ ਦਿੱਤੇ ਨਿਰਦੇਸ਼

ਲੋਕ ਸਭਾ ਚੋਣਾਂ ਲਈ ਤਾਇਨਾਤ ਪੋਲਿੰਗ ਸਟਾਫ਼ ਦੀ ਕਰਵਾਈ ਜਾ ਰਹੀ ਰਿਹਰਸਲ ਦਾ ਜ਼ਿਲ੍ਹਾ ਚੋਣ ਅਫ਼ਸਰ ਨੇ ਲਿਆ ਜਾਇਜ਼ਾ ਪੋਲਿੰਗ ਸਟਾਫ਼ ਨੂੰ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਲਈ ਦਿੱਤੇ ਨਿਰਦੇਸ਼

ਤਰਨ ਤਾਰਨ, 12 ਮਈ :

19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਲਈ ਤਾਇਨਾਤ ਪੋਲਿੰਗ ਸਟਾਫ਼ ਦੀ ਸਬੰਧਿਤ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ‘ਤੇ ਹੋ ਰਹੀ ਰਿਹਰਸਲ ਦਾ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਆਪ ਜਾ ਕੇ ਜਾਇਜ਼ਾ ਲਿਆ ਗਿਆ ਹੈ।ਇਸ ਮੌਕੇ ਉਹਨਾਂ ਸਾਰੇ ਪੋਲਿੰਗ ਸਟਾਫ਼ ਨੂੰ ਚੋਣਾਂ ਵਾਲੇ ਦਿਨ ਆਪਣੀ ਡਿਊਟੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਵਿਧਾਨ ਸਭਾ ਹਲਕਾ ਤਰਨ ਤਾਰਨ ਲਈ ਤਾਇਨਾਤ ਪੋਲਿੰਗ ਸਟਾਫ਼ ਦਾ ਰਿਹਰਸਲ ਸਥਾਨ ਮਾਈ ਭਾਗੋ ਕਾਲਜ ਆੱਫ਼ ਨਰਸਿੰਗ, ਵਿਧਾਨ ਸਭਾ ਹਲਕਾ ਪੱਟੀ ਲਈ ਤਾਇਨਾਤ ਪੋਲਿੰਗ ਸਟਾਫ਼ ਦਾ ਰਿਹਰਸਲ ਸਥਾਨ ਗੂਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ  ਅਤੇ ਵਿਧਾਨ ਸਭਾ ਹਲਕਾ ਖੇਮਕਰਨ ਲਈ ਤਾਇਨਾਤ ਪੋਲਿੰਗ ਸਟਾਫ਼ ਦੀ ਰਿਹਰਸਲ ਦਾ ਸਥਾਨ ਸਰਕਾਰੀ ਬਹੁ-ਤਕਨੀਕੀ ਕਾਲਜ ਭਿੱਖੀਵਿੰਡ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਕਰਮਚਾਰੀਆਂ ਨੂੰ ਚੋਣ ਡਿਊਟੀ ਸਬੰਧੀ ਬਹੁਤ ਬਾਰੀਕੀ ਅਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਉਹਨਾਂ ਕਿਹਾ ਕਿ ਉਹ ਆਪਣੀ ਡਿਊਟੀ ਸਬੰਧੀ ਕਿਸੇ ਤਰ੍ਹਾਂ ਦੀ ਅਣ-ਗਹਿਲੀ ਨਾ ਕਰਨ ਅਤੇ ਡਿਊਟੀ ਤੋਂ ਪਹਿਲਾ ਭਾਰਤੀ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਜ਼ਰੂਰੀ ਨੁਕਤਿਆਂ ਨੰੁ ਚੰਗੀ ਤਰ੍ਹਾ ਪੜ ਲਿਆ ਜਾਵੇ ਤਾਂ ਜੋ ਮੌਕੇ ‘ਤੇ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਵਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।