ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦਿਲਾਵਲ ਪੁਰ ਵੱਲੋਂ ਯੋਗਾ ਦਿਵਸ ਮਨਾਇਆ।
Fri 22 Jun, 2018 0ਫਤਿਆਬਾਦ (ਲਵਪ੍ਰੀਤ ਸਿੰਘ ,ਰਾਏ )
ਧੰਨ ਧੰਨ ਬਾਬਾ ਬੀਰ ਸਿੰਘ ਜੀ ਸਪੋਰਟਸ ਕਲੱਬ ਦਿਲਾਵਲ ਪੁਰ ਵੱਲੋਂ ਨਹਿਰੂ ਯੂਵਾ ਕੇਂਦਰ ਦੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੈਠ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੇਂਪ ਵਿਚ ਮਾਸਟਰ ਚਮਕੌਰ ਸਿੰਘ ਵੱਲੋਂ ਲੋਕਾਂ ਨੂੰ ਯੋਗ ਤੋਂ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵੱਖ ਵੱਖ ਯੋਗ ਅਭਿਆਸ ਕਰਵਾਏ ਗਏੇ ਤਗ ਦੱਸਿਆ ਗਿਆ ਕਿ ਯੋਗਾ ਸਾਡੇ ਸਰੀਰ ਨੂੰ ਤੰਦਰੁਸਤ ਬਣਾਉਣ ਲਈ ਅਤੇ ਸਮਾਜ ਨੂੰ ਇਕ ਨਵੀਂ ਸੇਧ ਦੇਣ ਲਈ ਬਹੁਤ ਜ਼ਰੂਰੀ ਹੈ।ਉਹਨਾ ਕਿਹਾ ਕਿ ਸਹੀ ਤਰੀਕੇ ਨਾਲ ਯੋਗ ਕਰਨ ਨਾਲ ਹਰ ਤਰ੍ਹਾਂ ਦੀਆਂ ਬੀਮਾਰੀਆਂ ਦਾ ਇਲਾਜ ਸੰਭਵ ਹੈ।ਯੋਗ ਵਿਆਕਤੀ ਨੂੰ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਤੰਦਰੁਸਤੀ ਵੀ ਪ੍ਰਦਾਨ ਕਰਦਾ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਮੁਲਾਜ਼ਮ ਰੁਪਿੰਦਰਜੀਤ ਸਿੰਘ ਨੇ ਵੀ ਯੋਗ ਤੋਂ ਹੋਣ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ , ਖਜਾਨਚੀ ਇੰਦਰਜੀਤ ਸਿੰਘ , ਅਰਸ਼ਦੀਪ ਸਿੰਘ , ਸੁਲਤਾਨ ਸਿੰਘ, ਹਰਜਿੰਦਰ ਸਿੰਘ , ਜੋਬੂ, ਲਵਪ੍ਰੀਤ ਸਿੰਘ, ਸੇਵਕ ਸਿੰਘ, ਗੁਰਨਿਸਾਨ ਸਿੰਘ, ਮੰਗਲ ਸਿੰਘ, ਲਖਬੀਰ ਸਿੰਘ ਹੋਲਦਾਰ, ਅੰਗਰੇਜ਼ ਸਿੰਘ, ਨਿਰਭੈ ਸਿੰਘ, ਜੁਗਰਾਜ ਸਿੰਘ, ਤੇਜਿੰਦਰ ਸਿੰਘ, ਅਕਾਸ਼ਦੀਪ ਸਿੰਘ, ਵਿਸ਼ਾਲ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ, ਧਰਮਪ੍ਰੀਤ ਸਿੰਘ, ਅਤੇ ਦਿਲਬਾਗ ਸਿੰਘ ਤੋਂ ਇਲਾਵਾ ਹੋਰ ਵੀ ਨੌਜਵਾਨਸਭਾ, ਬਜ਼ੁਰਗਾਂ, ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ।
Comments (0)
Facebook Comments (0)