ਸ਼ਹੀਦ ਭਗਤ ਸਿੰਘ ਸਕੂਲ ਦਾ ਦਸਵੀਂ ਤੇ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸ਼ਹੀਦ ਭਗਤ ਸਿੰਘ ਸਕੂਲ ਦਾ ਦਸਵੀਂ ਤੇ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਭਿੱਖੀਵਿੰਡ 13 ਮਈ

(ਹਰਜਿੰਦਰ ਸਿੰਘ ਗੋਲ੍ਹਣ)

ਪੰਜਾਬ ਸਕੂਲ਼ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਤੇ ਬਾਰਵੀਂ ਕਲਾਸ ਦੇ ਨਤੀਜਿਆਂ ਵਿਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦਾ ਨਤੀਜਾ ਸ਼ਾਨਦਾਰ ਰਿਹਾ। ਬਾਰਵੀਂ ਕਲਾਸ ਦੇ ਨਤੀਜਿਆਂ ਵਿਚ ਸਕੂਲ ਵਿਦਿਆਰਥਣ ਰਮਨਦੀਪ ਕੌਰ ਨੇ 90% ਅੰੰਕ ਨਾਲ ਪਹਿਲਾ, ਅਚਲ ਨੇ 88% ਅੰਕ ਨਾਲ ਦੂਸਰਾ ਸਥਾਨ, ਮਨੀਸ਼ ਮਲਹੋਤਰਾ ਤੇ ਹਰਜਿੰਦਰ ਕੌਰ ਨੇ 86% ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਦਸਵੀਂ ਕਲਾਸ ਦੇ ਨਤੀਜਿਆਂ ਵਿਚ ਸੁਮਨਦੀਪ ਕੌਰ ਤੇ ਤਜਿੰਦਰ ਕੌਰ ਨੇ 90% ਅੰਕ ਹਾਸਲ ਕਰਕੇ ਪਹਿਲਾ ਸਥਾਨ, ਹਰਲੀਨ ਕੌਰ ਨੇ 88% ਅੰਕ ਨਾਲ ਦੂਸਰਾ ਸਥਾਨ, ਪ੍ਰਭਜੀਤ ਕੌਰ ਨੇ 84% ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਦੇ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਕੂਲ ਦੇ ਸ਼ਾਨਦਾਰ ਨਤੀਜੇ ਬੱਚਿਆਂ ਤੇ ਅਧਿਆਪਕਾਂ ਦੀ ਸਖਤ ਮਿਹਨਤ ਨਾਲ ਹੀ ਸੰਭਵ ਹੋ ਸਕੇ ਹਨ। ਮੈਡਮ ਮਨਪ੍ਰੀਤ ਕੌਰ ਨੇ ਸਿੱਖਿਆ ਬੋਰਡ ਪੰਜਾਬ ਦੇ ਸੈਕਟਰੀ ਕ੍ਰਿਸ਼ਨ ਕੁਮਾਰ ਦੀ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਦੇ ਯਤਨਾਂ ਸਦਕਾ ਨਕਲ ਰਹਿਤ ਪ੍ਰੀਖਿਆਵਾਂ ਕਰਵਾ ਕੇ ਬੱਚਿਆਂ ਨੂੰ ਨਕਲ ਰੂਪੀ ਕੋਹੜ ਵਿਚੋਂ ਕੱਢਣ ਲਈ ਬਹੁਤ ਵੱਡਾ ਉਪਰਾਲਾ ਕੀਤਾ ਹੈ। ਇਸ ਮੌਕੇ ਸਕੂਲ ਚੇਅਰਮੈਂਨ ਗੁਰਵੇਲ ਸਿੰਘ ਆਦਿ ਸਟਾਫ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।