ਸਵਰਗੀ ਕੈਪਟਨ ਕੰਵਲਜੀਤ ਸਿੰਘ ਦਾ ਸਮੁੱਚਾ ਪਰਿਵਾਰ ਅੱਜ ਸ਼੍ਰੋਮਣੀ ਅਕਾਲੀਦਲ 'ਚ ਸ਼ਾਮਲ
Wed 15 May, 2019 0ਸਵਰਗੀ ਕੈਪਟਨ ਕੰਵਲਜੀਤ ਸਿੰਘ ਦਾ ਸਮੁੱਚਾ ਪਰਿਵਾਰ ਅੱਜ ਸ਼੍ਰੋਮਣੀ ਅਕਾਲੀਦਲ 'ਚ ਸ਼ਾਮਲ ਹੋ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਕੰਵਲਜੀਤ ਸਿੰਘ ਦੇ ਪਰਿਵਾਰ ਦੇ ਸਿਰੋਪੇ ਪਾ ਕੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਵ. ਕੈਪਟਨ ਕੰਵਲਜੀਤ ਸਿੰਘ ਦੇ ਪਰਿਵਾਰ ਦਾ ਸ਼੍ਰੋਮਣੀ ਅਕਾਲੀ 'ਚ ਆਉਣਾ ਇੱਕ ਬਹੁਤ ਵੱਡਾ ਬਲ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੋਂ ਵੀ ਸਾਡਾ ਪਰਿਵਾਰ ਸੀ ਤੇ ਹੁਣ ਵੀ ਪਰਿਵਾਰ ਹੀ ਹੈ।
ਇਸ ਮੌਕੇ ਕੈਪਟਨ ਕੰਵਲਜੀਤ ਸਿੰਘ ਦੀ ਧੀ ਮਨਪ੍ਰੀਤ ਕੌਰ ਡੌਲੀ ਨੇ ਕਿਹਾ ਕਿ ਉਨ੍ਹਾਂ ਨੂੰ ਦੁਬਾਰਾ ਘਰ ਵਾਪਸੀ ਕਰ ਕੇ ਬਹੁਤ ਹੀ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਦੇ ਵੱਡੇ ਭਰਾ ਹਨ ਤੇ ਉਨ੍ਹਾਂ ਨੂੰ ਅੱਜ ਦੁਬਾਰਾ ਅਕਾਲੀਦਲ 'ਚ ਵਾਪਸੀ ਕਰਕੇ ਬਹੁਤ ਹੀ ਸਕੂਨ ਮਿਲ ਰਿਹਾ ਹੈ।
Comments (0)
Facebook Comments (0)