ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ - ਹਰ ਇੱਕ ਪੋਲਿੰਗ ਬੂਥ ‘ਤੇ ਵੋਟ ਪਾਉਣ ਵਾਲੇ ਪਹਿਲੇ ਵੋਟਰ ਨੂੰ ਸਰਟੀਫਿਕੇਟ ‘ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ

ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ - ਹਰ ਇੱਕ ਪੋਲਿੰਗ ਬੂਥ ‘ਤੇ ਵੋਟ ਪਾਉਣ ਵਾਲੇ ਪਹਿਲੇ ਵੋਟਰ ਨੂੰ ਸਰਟੀਫਿਕੇਟ ‘ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ

ਹਰ ਇੱਕ ਪੋਲਿੰਗ ਬੂਥ ‘ਤੇ ਵੋਟ ਪਾਉਣ ਵਾਲੇ ਪਹਿਲੇ ਵੋਟਰ ਨੂੰ ਸਰਟੀਫਿਕੇਟ ‘ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ

ਤਰਨ ਤਾਰਨ, 19 ਮਈ 2019 :

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਨ ਸਿਆਲ, ਡਿਪਟੀ ਡੀ. ਈ. ਓ. ਐਲੀਮੈਂਟਰੀ ਸ਼੍ਰੀਮਤੀ ਰੇਖਾ ਮਹਾਜਨ ਅਤੇ ਸਮਰਪਣ ਸੋਸਾਇਟੀ ਦੇ ਸ਼੍ਰੀਮਤੀ ਅਮਨਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।

ਇਸ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਵਿੱਚ ਵੋਟਾਂ ਪਾਉਣ ਲਈ ਬਹੁਤ ਉਤਸ਼ਾਹ ਸੀ ਅਤੇ ਲੋਕ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ ‘ਤੇ ਪਹੁੰਚੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ‘ਤੇ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਸੀ।ਉਹਨਾਂ ਦੱਸਿਆ ਕਿ ਜਿੱਥੇ ਜ਼ਿਲ੍ਹੇ ਦੇ ਸਾਰੇ 878 ਪੋਲਿੰਗ ਸਟੇਸ਼ਨਾਂ ਨੂੰ ਰੰਗ-ਬਿਰੰਗੇ ਫੁੱਲਾਂ, ਰੰਗੋਲੀ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ, ਉੱਥੇ ਵੋਟ ਪਾਉਣ ਲਈ ਆ ਰਹੇ ਵੋਟਰਾਂ ਨੂੰ ਪੀਣ ਵਾਲੇ ਸਾਫ਼ ਪਾਣੀ  ਅਤੇ ਬੱਚਿਆਂ ਲਈ ਟੌਫ਼ੀਆਂ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ।

ਉਹਨਾਂ ਦੱਸਿਆ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਇੱਕ ਪੋਲਿੰਗ ਬੂਥ ‘ਤੇ ਵੋਟ ਪਾਉਣ ਵਾਲੇ ਪਹਿਲੇ ਵੋਟਰ, 18 ਸਾਲ ਉਮਰ ਦੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ, ਦਿਵਿਆਂਗ ਵੋਟਰ ਅਤੇ ਥਰਡ ਜੈਂਡਰ ਵੋਟਰਾਂ ਨੂੰ ਸਰਟੀਫਿਕੇਟ ‘ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਜ਼ਿਲ੍ਹਾ ਵਾਸੀਆਂ ਵੱਲੋਂ ਭਰਪੂਰ ਸਰਾਹਨਾ ਕੀਤੀ ਗਈ।