
ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਤੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਧਿਰ ਆਪਸ ‘ਚ ਭਿੜ ਗਏ
Tue 21 May, 2019 0
ਜਾਣਕਾਰੀ ਮੁਤਾਬਕ ਇਹ ਧਿਰ ਦੁਕਾਨ ਦੇ ਕਬਜ਼ੇ ਨੂੰ ਲੈ ਕੇ ਆਪਸ ‘ਚ ਭਿੜ ਗਏ। ਵੇਖਦੇ ਹੀ ਵੇਖਦੇ ਇਹ ਝੜਪ ਹਿੰਸਕ ਹੋ ਗਈ ਤੇ ਇਕ ਧਿਰ ਦੇ ਮੁੰਡਿਆਂ ਨੇ ਦੂਜੀ ਧਿਰ ਦੇ ਲੋਕਾਂ ‘ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਇਨ੍ਹਾਂ ਨੇ ਉਨ੍ਹਾਂ ਦੀਆਂ ਗੱਡੀਆਂ ਤੇ ਸਾਮਾਨ ਦੀ ਵੀ ਭੰਨਤੋੜ ਕੀਤੀ, ਜਿਸਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਝਗੜੇ ਵਿਚ 3 ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ।
Amritsar Two sides Parties Fight
ਹਸਪਤਾਲ ‘ਚ ਦਾਖਲ ਜ਼ਖਮੀ ਵਿਅਕਤੀਆਂ ਦਾ ਦੋਸ਼ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਅਦਾਲਤ ਵਿਚ ਦੁਕਾਨ ਦੇ ਕਬਜ਼ੇ ਨੂੰ ਮਾਮਲਾ ਚੱਲ ਰਿਹਾ ਸੀ ਪਰ ਅਦਾਲਤ ਵੱਲੋਂ ਸਟੇਅ ਦੇਣ ਦੇ ਬਾਵਜੂਦ ਹਮਲਾਵਰਾਂ ਨੇ ਦੁਕਾਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਫਿਲਹਾਲ ਪੁਲਿਸ ਨੇ ਦੋਵੇਂ ਧਿਰਾਂ ਦੇ ਬਿਆਨ ਦਰਜ ਕਰ ਲਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Comments (0)
Facebook Comments (0)