ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਮੁਕੰਮਲ-ਡਿਪਟੀ ਕਮਿਸ਼ਨਰ
Sun 26 May, 2019 0ਤਰਨ ਤਾਰਨ, 26 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਇਸ ਸ਼ੀਜ਼ਨ ਦੌਰਾਨ ਜ਼ਿਲ੍ਹੇ ਦੀ ਮੰਡੀਆਂ ਵਿੱਚੋਂ 679799 ਮੀਟਿ੍ਰਕ ਟਨ ਕਣਕ ਦੀ ਰਿਕਾਰਡ ਖਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 679799 ਮੀਟਿ੍ਰਕ ਟਨ ਕਣਕ ਦੀ ਰਿਕਾਰਡ ਖਰੀਦ ਕੀਤੀ ਗਈ ਹੈ, ਜਦ ਕਿ ਪਿਛਲੇ ਸਾਲ ਦੌਰਾਨ ਕੁੱਲ਼ 6,42,313 ਮੀਟਿ੍ਰਕ ਟਨ ਕਣਕ ਦੀ ਹੀ ਖਰੀਦ ਹੋਈ ਸੀ।ਉਹਨਾਂ ਦੱਸਿਆ ਕਿ ਪਨਗੇ੍ਰਨ ਨੇ 163308 ਮੀਟਿ੍ਰਕ ਟਨ, ਮਾਰਕਫੈਡ ਨੇ 140316 ਮੀਟਿ੍ਰਕ ਟਨ, ਪਨਸਪ ਨੇ 89510 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਉਸਿੰਗ ਕਾਰਪੋਰੇਸ਼ਨ ਨੇ 86285 ਮੀਟਿ੍ਰਕ ਟਨ, ਪੰਜਾਬ ਐਗਰੋ ਨੇ 65819 ਮੀਟਿ੍ਰਕ ਟਨ, ਐਫ. ਸੀ. ਆਈ. ਨੇ 128104 ਮੀਟਿ੍ਰਕ ਟਨ ਕਣਕ ਅਤੇ ਹੋਰ ਵਪਾਰੀਆਂ ਵੱਲੋਂ 6457 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚੋਂ 23 ਮਈ ਤੱਕ 554719 ਮੀਟਿਰਿਕ ਟਨ ਕਣਕ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ। ਜ਼ਿਲੇ ਦੇ ਕਿਸਾਨਾਂ ਨੂੰ ਹੁਣ ਤੱਕ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ 1124.65 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
Comments (0)
Facebook Comments (0)