
ਯੁਵਾ ਪੀੜ੍ਹੀ ਦੇ ਸਰਵਪੱਖੀ ਵਿਕਾਸ ਲਈ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿਖੇ ਲਗਾਏ ਜਾਣਗੇ ਯੂਥ ਲੀਡਰਸ਼ਿੱਪ ਟਰੇਨਿੰਗ ਅਤੇ ਹਾਈਕਿੰਗ ਟਰੈਕਿੰਗ ਕੈਂਪ-ਵਧੀਕ ਡਿਪਟੀ ਕਮਿਸ਼ਨਰ
Tue 28 May, 2019 0
ਤਰਨ ਤਾਰਨ, 28 ਮਈ :
ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਅਨਸਾਰ ਮਹੀਨਾ ਮਈ, ਜੂਨ ਅਤੇ ਜਲਾਈ ਵਿੱਚ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿਖੇ ਯੂਥ ਲੀਡਰਸ਼ਿੱਪ ਟਰੇਨਿੰਗ ਕੈਂਪ ਅਤੇ ਹਾਈਕਿੰਗ ਟਰੈਕਿੰਗ ਕੈਂਪ ਲਗਾਏ ਜਾ ਰਹੇ ਹਨ।
ਇਹਨਾਂ ਕੈਂਪਾਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ ਨੇ ਅੱਜ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਸ੍ਰੀ ਦਵਿੰਦਰ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸ੍ਰੀ ਬਿਕਰਮਜੀਤ ਸਿੰਘ ਗਿੱਲ ਡਿਪਟੀ ਡਾਇਰੈਕਟਰ ਨਹਿਰੂ ਯੁਵਾ ਕੇਂਦਰ, ਸ੍ਰੀਮਤੀ ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਅੰਗਰੇਜ਼ ਸਿੰਘ ਸਹਾਇਕ ਆਰ. ਟੀ. ਏ., ਅਤੇ ਸ਼੍ਰੀਮਤੀ ਕੁਲਵਿੰਦਰ ਕੌਰ ਜੂਡੋ ਕੋਚ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ 9ਵੀਂ, 10ਵੀਂ, 11ਵੀਂ, 12ਵੀਂ ਜਮਾਤ ਦੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ, ਐੱਨ. ਐੱਸ. ਐੱਸ. ਵਲੰਟੀਅਰ, ਅਤੇ ਯੂਥ ਕਲੱਬਾਂ ਦੇ 250 ਵਲੰਟੀਅਰਾਂ/ ਵਿਦਿਆਰਥੀ (ਲੜਕੇ-ਲੜਕੀਆਂ) ਵੱਲੋਂ ਭਾਗ ਲਿਆ ਜਾਵੇਗਾ, ਜਿੰਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇਗੀ।ਉਹਨਾਂ ਦੱਸਿਆ ਕਿ ਕੈਂਪਾਂ ‘ਤੇ ਜਾਣ ਵਾਲੇ ਵਿਦਿਆਰਥੀਆਂ ਜਾਂ ਵਲੰਟੀਅਰਾਂ ਨੂੰ ਆਉਣ-ਜਾਣ ਦਾ ਕਿਰਾਇਆ, ਕੈਂਪ ਸਥਾਨ ਤੇ ਖਾਣ-ਪੀਣ ਅਤੇ ਰਹਾਇਸ਼ ਦਾ ਪ੍ਰਬੰਧ ਵਿਭਾਗ ਵੱਲੋਂ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਜਿਹੜੇ ਵਿਦਿਆਰਥੀ ਜਾਂ ਵਲੰਟੀਅਰਾਂ ਇਹਨਾਂ ਕੈਂਪਾਂ ਵਿੱਚ ਭਾਗ ਲੈਣ ਦੇ ਇਛੁੱਕ ਹਨ ਅਤੇ ਇਸ ਸਬੰਧੀ ਹੋਰ ਜਾਣਕਾਰੀ ਲੈਣਾ ਚਾਹੁੰਦੇ ਹਨ ਤਾਂ ਉਹ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤਰਨ ਤਾਰਨ ਨਾਲ ਮੋਬਾਇਲ ਨੰਬਰ 98554-01443 ‘ਤੇ ਸੰਪਰਕ ਕਰ ਸਕਦੇ ਹਨ।ਉਹਨਾਂ ਦੱਸਿਆ ਕਿ ਅਜਿਹੇ ਕੈਂਪ ਯੁਵਾ ਪੀੜ੍ਹੀ ਦੇ ਸਰਵਪੱਖੀ ਵਿਕਾਸ ਲਈ ਲਗਾਏ ਜਾਂਦੇ ਹਨ।ਉਹਨਾਂ ਕਿਹਾ ਕਿ ਚਾਹਵਾਨ ਵਿਦਿਆਰਥੀਆਂ ਜਾਂ ਵਲੰਟੀਅਰਾਂ ਵੱਲੋਂ ਆਪਣੀਆਂ ਅਰਜ਼ੀਆਂ ਜਲਦੀ ਤੋਂ ਜਲਦੀ ਸਬੰਧਿਤ ਵਿਭਾਗ ਨੂੰ ਪਹੁੰਚਦੀਆਂ ਕਰਨ।
Comments (0)
Facebook Comments (0)