ਸਿਵਲ ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼
Sun 2 Jun, 2019 0ਜਲੰਧਰ:
ਸੂਬੇ ਵਿੱਚ ਕਤਲ ਦੀਆਂ ਵਾਰਦਾਤਾਂ ਵਿੱਚ ਦਿਨੋਂ-ਦਿਨ ਵੱਧਦੇ ਜਾ ਰਹੇ ਹਨ । ਅਜਿਹਾ ਹੀ ਮਾਮਲਾ ਜਲੰਧਰ ਦੇ ਫਿਲੌਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਫਿਲੌਰ ਦੇ ਸਿਵਲ ਹਸਪਤਾਲ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਸਫ਼ਾਈ ਕਰਮਚਾਰੀ ਨੇ ਹਸਪਤਾਲ ਦੇ ਬਾਥਰੂਮ ਵਿਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ।
ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਸ਼ਨੀਵਾਰ ਸਵੇਰੇ ਜਦੋਂ ਸਫਾਈ ਕਰਮਚਾਰੀ ਬਾਥਰੂਮ ਦੀ ਸਾਫ ਕਰ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਬਾਥਰੂਮ ਦਾ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਅੰਦਰੋਂ ਬਹੁਤ ਜਿਆਦਾ ਬਦਬੂ ਆ ਰਹੀ ਸੀ ।ਜਿਸਦੇ ਬਾਅਦ ਸਫਾਈ ਕਰਮਚਾਰੀ ਨੇ ਇਸ ਸਭ ਦੀ ਜਾਣਕਾਰੀ ਐੱਸ ਐਮ ਓ ਜਤਿੰਦਰ ਸਿੰਘ ਨੂੰ ਦਿੱਤੀ । ਉਨ੍ਹਾਂ ਨੇ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚ ਕੇ ਜਦੋਂ ਬਾਥਰੂਮ ਦਾ ਦਰਵਾਜ਼ਾ ਤੁੜਵਾਇਆ ਤਾਂ ਅੰਦਰੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ।
ਇਸ ਮਾਮਲੇ ਵਿੱਚ ਮ੍ਰਿਤਕ ਵਿਅਕਤੀ ਦੀ ਪਹਿਚਾਣ ਸੁਖਪ੍ਰੀਤ ਸਿੰਘ ਵਾਸੀ ਡੱਲੇਵਾਲ ਗੁਰਾਇਆ ਦੇ ਰੂਪ ਵਿੱਚ ਹੋਈ ਹੈ । ਇਸ ਮਾਮਲੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਬਾਥਰੂਮ ਦੀ ਕੁੰਢੀ ਲਗਾ ਕੇ ਬਾਥਰੂਮ ਅੰਦਰ ਨਸ਼ੇ ਦਾ ਟੀਕਾ ਲਗਾ ਰਿਹਾ ਸੀ । ਪੁਲਿਸ ਵੱਲੋਂ ਜਦੋਂ ਮ੍ਰਿਤਕ ਦੀ ਲਾਸ਼ ਦੀ ਜਾਂਚ ਕੀਤੀ ਗਈ ਤਾਂ ਮ੍ਰਿਤਕ ਦੀ ਲੱਤ ਅਤੇ ਬਾਂਹ ਤੇ ਸਰਿੰਜ ਦੇ ਨਿਸ਼ਾਨ ਸਨ ।
ਜਿਸਦੇ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਉਸਦੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਉਹ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਤੋ ਬਾਅਦ ਹੀ ਇਸ ਮਾਮਲੇ ਦੀ ਕਾਰਵਾਈ ਸ਼ੂਰੁ ਕਰੇਗੀ ।
Comments (0)
Facebook Comments (0)