ਬੇਟੀ ਬਚਾਓ ਬੇਟੀ ਪੜਾਓ” ਸਕੀਮ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਸਲਾਹ ਵਿਭਾਗ ਵੱਲੋਂ ਅਜਿਹਾ ਪ੍ਰਚਾਰ ਕਰਨ ਵਾਲੇ ਵਿਅਕਤੀਆਂ ਖਿਲਾਫ ਕੀਤੀ ਜਾਵੇਗੀ ਪੁਲਿਸ ਰਿਪੋਰਟ

ਬੇਟੀ ਬਚਾਓ ਬੇਟੀ ਪੜਾਓ” ਸਕੀਮ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਸਲਾਹ ਵਿਭਾਗ ਵੱਲੋਂ ਅਜਿਹਾ ਪ੍ਰਚਾਰ ਕਰਨ ਵਾਲੇ ਵਿਅਕਤੀਆਂ ਖਿਲਾਫ ਕੀਤੀ ਜਾਵੇਗੀ ਪੁਲਿਸ ਰਿਪੋਰਟ

ਤਰਨ ਤਾਰਨ, 4 ਜੂਨ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਗਲਤ ਅਨਸਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਨਾਮ ਉਤੇ ਧੋਖਾਧੜੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਅਜਿਹੇ ਕਿਸੇ ਵੀ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਗਲਤ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਰਦਿਆਂ ਕਿਹਾ ਹੈ ਕਿ ਜੇਕਰ ਆਮ ਲੋਕਾਂ ਨੂੰ ਕੋਈ ਗਲਤ ਅਨਸਰ ਸਕੀਮ ਦਾ ਫਾਇਦਾ ਪਹੁੰਚਾਣ ਦੀ ਗੱਲ ਕਰਦਾ ਹੈ ਤਾਂ ਉਹ ਵਿਭਾਗ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਜ਼ਿਲਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਸ੍ਰੀ ਗੁਰਚਰਨ ਸਿੰਘ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਕੁਝ ਗਲਤ ਅਨਸਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਅਧੀਨ ਨਗਦ ਪੈਸਾ ਮਿਲਣ ਦੇ ਨਾਮ ਉਤੇ ਫਾਰਮ ਵੇਚੇ ਜਾ ਰਹੇ ਹਨ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਇਸ ਸਕੀਮ ਅਧੀਨ ਕੋਈ ਵੀ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ। ਅਜਿਹਾ ਪ੍ਰਚਾਰ ਕਰਨ ਵਾਲਾ ਵਿਅਕਤੀ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਅਜਿਹਾ ਪ੍ਰਚਾਰ ਕਰਨ ਵਾਲੇ ਵਿਅਕਤੀਆਂ ਖਿਲਾਫ ਪੁਲਿਸ ਰਿਪੋਰਟ ਕੀਤੀ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਹੈ ਕਿ ਉਹ ਸਕੀਮ ਦੇ ਨਾਮ ਉਤੇ ਧੋਖਾਧੜੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਅਤੇ ਆਪਣੀ ਕੋਈ ਵੀ ਨਿੱਜੀ ਜਾਣਕਾਰੀ ਜਿਵੇਂ ਕਿ ਆਧਾਰ ਕਾਰਡ, ਬੈਂਕ ਖਾਤਾ, ਫੋਨ ਨੰਬਰ, ਈਮੇਲ ਆਦਿ ਸਾਂਝਾ ਨਾ ਕਰਨ।