ਕੈਬਨਿਟ ਦੀ ਮੀਟਿੰਗ ‘ਚ ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ, ਅਮਰਿੰਦਰ ਸਿੰਘ ਨਾਲ ਨਾਰਾਜ਼
Thu 6 Jun, 2019 0ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਚ ਤਣਾਅ ਵਧਦਾ ਜਾ ਰਿਹਾ ਹੈ। ਅੱਜ ਵੀ ਕੈਬਨਿਟ ਦੀ ਮੀਟਿੰਗ ‘ਚ ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ। ਉਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਮੰਤਰੀ ਮੌਜੂਦ ਸਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸਿੱਧੂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਲ ਨਾਰਾਜ਼ ਚੱਲ ਰਹੇ ਹਨ। ਹਾਲਾਂਕਿ ਸਿੱਧੂ ਨੇ ਆਪਣੇ ਮੀਟਿੰਗ ‘ਤੇ ਨਾ ਜਾਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਇੱਜ਼ਤ ਅਤੇ ਆਪਣਾ ਨਾਂ ਸਭ ਤੋਂ ਪਿਆਰਾ ਹੈ ਅਤੇ ਉਹ ਕਦੇ ਵੀ ਇਸ ਨੂੰ ਦਾਗ ਨਹੀਂ ਲੱਗਣ ਦੇਣਗੇ। ਉਨ੍ਹਾਂ ਕਿਹਾ ਕਿ ਹਰ ਵਾਰ ਉਨ੍ਹਾਂ ਦੇ ਵਿਭਾਗ ਨੂੰ ਹੀ ਟਾਰਗੇਟ ਕੀਤਾ ਜਾਂਦਾ ਹੈ। ਸਿੱਧੂ ਨੇ ਇਹ ਗੱਲ ਇਕ ਪ੍ਰੈਸ ਕਾਨਫਰੰਸ ਦੌਰਾਨ ਕਹਿ ਹੈ। ਉਨ੍ਹਾਂ ਨੇ ਕੈਪਟਨ ਖਿਲਾਫ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਕੈਪਟਨ ਉਨ੍ਹਾਂ ਦੇ ਵੱਡੇ ਹਨ ਅਤੇ ਉਨ੍ਹਾਂ ਨੂੰ ਜੋ ਵੀ ਕਹਿਣਾ ਹੈ, ਬੁਲਾ ਕੇ ਕਹਿਣ। ਸਿੱਧੂ ਨੇ ਕਿਹਾ ਉਹ ਸਾਰੇ ਕਾਂਗਰਸੀਆਂ ਦੀ ਇੱਜ਼ਤ ਕਰਦੇ ਹਨ ਅਤੇ ਹਰ ਵਾਰ ਇਹੀ ਕਹਿੰਦੇ ਹਨ ਕਿ ਉਨ੍ਹਾਂ ਦੀ ਲੜਾਈ ਵਿਰੋਧੀਆਂ ਨਾਲ ਹੈ ਕਿਉਂਕਿ ਆਪਣਿਆਂ ਨਾਲ ਕਦੇ ਨਹੀਂ ਲੜਿਆ ਜਾਂਦਾ।
Comments (0)
Facebook Comments (0)