ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਦਾ ਮਹਿਕਮਾ ਲਿਆ ਵਾਪਸ
Thu 6 Jun, 2019 0ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਦਾ ਮਹਿਕਮਾ ਵਾਪਸ ਲੈ ਲਿਆ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਨਵਜੋਤ ਸਿੰਘ ਸਿੱਧੂ ਦਾ ਮਹਿਕਮਾ ਵਾਪਸ ਲੈਣ ਲਈ ਲਿਖਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਥਾਨਕ ਸਰਕਾਰਾਂ ਦਾ ਮਹਿਕਮਾ ਫਿਲਹਾਲ ਮੁੱਖ ਮੰਤਰੀ ਆਪਣੇ ਕੋਲ ਰੱਖਣਗੇ।ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਇੱਜ਼ਤ ਅਤੇ ਆਪਣਾ ਨਾਂ ਸਭ ਤੋਂ ਪਿਆਰਾ ਹੈ ਅਤੇ ਉਹ ਕਦੇ ਵੀ ਇਸ ਨੂੰ ਦਾਗ ਨਹੀਂ ਲੱਗਣ ਦੇਣਗੇ। ਉਨ੍ਹਾਂ ਕਿਹਾ ਕਿ ਹਰ ਵਾਰ ਉਨ੍ਹਾਂ ਦੇ ਵਿਭਾਗ ਨੂੰ ਹੀ ਟਾਰਗੇਟ ਕੀਤਾ ਜਾਂਦਾ ਹੈ।
Comments (0)
Facebook Comments (0)