ਖਫਾ ਹੋਏ ਸਿੱਧੂ ਨੇ ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ
Mon 10 Jun, 2019 0ਨਵੀਂ ਦਿੱਲੀ : ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੀਤ ਸਿੰਘ ਸਿੱਧੂ ਵਿਚਾਲੇ ਤਣਾਅ ਵੱਧਦਾ ਜਾ ਰਿਹਾ ਹੈ। ਜਿਥੇ ਕੈਪਟਨ ਸਿੱਧੂ ਨੂੰ ਇੱਕ ਤੋਂ ਬਾਅਦ ਇਕ ਝਟਕੇ ਦੇ ਰਹੇ ਹਨ ਹੁਣ ਸਿੱਧੂ ਨੇ ਵੀ ਇਨ੍ਹਾਂ ਦਾ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਕੈਪਟਨ ਵਲੋਂ ਉਨ੍ਹਾਂ ਦਾ ਮਹਿਕਮਾ ਬਦਲੇ ਜਾਂ ਤੋਂ ਖਫਾ ਹੋਏ ਸਿੱਧੂ ਨੇ ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਹ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਵੀ ਮਿਲੇ। ਸਿੱਧੂ ਨੇ ਰਾਹੁਲ ਤੇ ਪ੍ਰਿਅੰਕਾ ਨੂੰ ਚਿੱਠੀ ਦੇ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਦੱਸ ਦਿੱਤੀਆਂ ਹਨ।
Comments (0)
Facebook Comments (0)