ਯੁਵਰਾਜ ਸਿੰਘ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਯੁਵਰਾਜ ਸਿੰਘ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਨਵੀਂ ਦਿੱਲੀ, 10 ਜੂਨ 2019 - ਭਾਰਤੀ ਕ੍ਰਿਕਟ ਟੀਮ ਦੇ ਧੜੱਲੇਦਾਰ ਖਿਡਾਰੀ ਯੁਵਰਾਜ ਸਿੰਘ ਨੇ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਯੁਵਰਾਜ ਨੇ ਸਾਊਥ ਮੁੰਬਈ ਹੋਟਲ 'ਚ ਆਯੋਜਿਤ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਐਲਾਨ ਕੀਤਾ। 

ਅੰਤਰ-ਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਯੁਵਰਾਜ ਸਿੰਘ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਆ ਗਿਆ ਹੈ। 40 ਟੈਸਟ ਅਤੇ 304 ਇੱਕ ਦਿਨਾਂ ਮੈਚ ਖੇਡਣ ਵਾਲੇ ਯੁਵੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਲਈ ਬੇਹੱਦ ਵੀ ਭਾਵੁਕ ਪਲ ਹੈ। ਯੁਵਰਾਜ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਪਣੇ ਕ੍ਰਿਕਟ ਕੈਰੀਅਰ 'ਚ ਆਏ ਹਰ ਇੱਕ ਉਤਾਰ-ਚੜ੍ਹਾ ਦਾ ਜ਼ਿਕਰ ਕੀਤਾ।