
ਪੰਜਾਬ ਤੇ ਹਰਿਆਣਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਵਿੱਚ ਗਰਮੀ ਤੋਂ ਮਿਲ ਸਕਦੀ ਹੈ ਰਾਹਤ
Mon 10 Jun, 2019 0
ਪੰਜਾਬ ਤੇ ਹਰਿਆਣਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ । ਇਸ ਮਾਮਲੇ ਵਿੱਚ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮੰਗਲਵਾਰ ਤੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ । ਜਿਸ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੇਗੀ । ਇਸ ਮਾਮਲੇ ਵਿੱਚ ਮੌਸਮ ਵਿਭਾਗ ਨੇ ਪੀਲੀ ਚੇਤਾਵਨੀ ਜਾਰੀ ਕੀਤੀ ਹੈ ਅਤੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ ।
Comments (0)
Facebook Comments (0)