ਰੰਗਲਾ ਪੰਜਾਬ ਫਰੈਂਡਜ ਕਲੱਬ ਨੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ, ਬੂਟ-ਜੁਰਾਬਾਂ ਵੰਡੇ

ਰੰਗਲਾ ਪੰਜਾਬ ਫਰੈਂਡਜ ਕਲੱਬ ਨੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ, ਬੂਟ-ਜੁਰਾਬਾਂ ਵੰਡੇ

ਭਿੱਖੀਵਿੰਡ 12 ਜੂਨ

(ਹਰਜਿੰਦਰ ਸਿੰਘ ਗੋਲ੍ਹਣ)-

ਰੰਗਲਾ ਪੰਜਾਬ ਫਰੈਂਡਜ ਕਲੱਬ ਭਿੱਖੀਵਿੰਡ ਦੇ ਆਗੂ ਗੁਲਸ਼ਨ ਕੁਮਾਰ ਵੱਲੋਂ ਏ.ਐਸ.ਆਈ ਸਲਵਿੰਦਰ ਸਿੰਘ, ਮੁਨਸ਼ੀ ਸ਼ਿੰਗਾਰਾ ਸਿੰਘ ਦੀ ਹਾਜਰੀ ਵਿਚ ਪਿਛਲੇ ਦਿਨੀ ਸਰਕਾਰੀ ਐਲੀਮੈਂਟਰੀ ਸਕੂਲ ਝਬਾਲ ਵਿਖੇ 35 ਵਿਦਿਆਰਥੀਆਂ ਨੂੰ ਵਰਦੀਆਂ, ਬੂਟ-ਜਰਾਬਾਂ ਦਿੱਤੇ ਗਏ। ਫਰੈਂਡਜ ਕਲੱਬ ਆਗੂ ਗੁਲਸ਼ਨ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਮਾਜਸੇਵੀ ਐਨਜੀੳ ਰੰਗਲਾ ਪੰਜਾਬ ਫਰੈਂਡਜ ਕਲੱਬ ਭਿੱਖੀਵਿੰਡ ਦਾ ਮੁੱਖ ਉਦੇਸ਼ ਗਰੀਬ ਤੇ ਬੇਸਹਾਰੇ ਲੋਕਾਂ ਦੀ ਸੇਵਾ ਕਰਨਾ, ਉਥੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੀ ਮਦਦ ਕਰਨਾ ਤਾਂ ਜੋ ਵਿਦਿਆਰਥੀ ਨੂੰ ਪੜ੍ਹਾਈ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਭਲਾਈ ਦੇ ਕੰਮਾਂ ਵਿਚ ਹਿੱਸਾ ਲੈ ਕੇ ਨਰੋਏ ਸਮਾਜ ਦੀ ਸਿਰਜਣਾ ਕਰਨ। ਇਸ ਮੌਕੇ ਸਕੂਲ਼ ਦੇ ਮੁੱਖ ਅਧਿਆਪਕ ਦੀਪਕ ਕੁਮਾਰ, ਨਰਿੰਦਰ ਕੌਰ, ਜਸਪ੍ਰੀਤ ਕੌਰ, ਗੁਰਵਿੰਦਰ ਕੌਰ, ਹਰਜੀਤ ਕੌਰ, ਸੰਦੀਪ ਕੌਰ, ਮੈਡਮ ਰੂਬੀ, ਸੁਰਿੰਦਰ ਸਿੰਘ ਆਦਿ ਸਕੂਲ ਸਟਾਫ ਨੇ ਫਰੈਂਡਜ ਕਲੱਬ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।