ਜ਼ਿਲ੍ਹੇ ਵਿੱਚ ਚੱਲ ਰਹੀਆਂ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਜ਼ਿਲ੍ਹੇ ਵਿੱਚ ਚੱਲ ਰਹੀਆਂ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 17 ਜੂਨ :

ਜ਼ਿਲ੍ਹੇ ਵਿੱਚ ਚੱਲ ਰਹੀਆਂ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਇਹਨਾਂ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਸਿਵਲ ਸਰਜਨ ਡਾ. ਅਨੂਪ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਵਿੰਦਰ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਮੁਕੇਸ਼ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਾ ਰੋਕੂ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਮਿਲ ਕੇ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਹਨਾਂ ਨੂੰ ਪਰਿਵਾਰਕ ਮੈਂਬਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਰਾਹੀਂ ਪ੍ਰੇਰਿਤ ਕਰਕੇ ਇਲਾਜ ਲਈ ‘ਓਟ” ਕਲੀਨਿਕਾਂ ਵਿੱਚ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਹਰ-ਇੱਕ ਲੋੜਬੰਦ ਤੱਕ ਪਹੰੁਚਾੳਣਾ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਹਰ ਮਹੀਨੇ ਦੀ 20 ਤਰੀਕ ਨੂੰ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲਗਾਇਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਇਸ ਕੈਂਪ ਵਿੱਚ ਪਹੁੰਚ ਕੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਮੀਟਿੰਗ ਦੌਰਾਨ ਆਗਾਮੀ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਸਬੰਧੀ ਸੂਰੂ ਕੀਤੇ ਗਏ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਹ ਸਾਰੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਦੌਰਾਨ ਘਰ-ਘਰ ਰੋਜ਼ਗਾਰ ਯੋੋਜਨਾ, 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਕਾਸ ਕਾਰਜਾਂ ਸਬੰਧੀ, ਪੈਨਸ਼ਨ ਸਕੀਮਾਂ, ਸੇਵਾ ਕੇਂਦਰਾਂ, ਸੜਕਾਂ ਦੀ ਮੁਰੰਮਤ, ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ ।