ਭਗਵੰਤ ਮਾਨ, ਸੁਖਬੀਰ ਬਾਦਲ ਤੇ ਗੁਰਜੀਤ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ

ਭਗਵੰਤ ਮਾਨ, ਸੁਖਬੀਰ ਬਾਦਲ ਤੇ ਗੁਰਜੀਤ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ

ਨਵੀਂ ਦਿੱਲੀ, 18 ਜੂਨ 2019 - ਆਮ ਆਦਮੀ ਪਾਰਟੀ ਪੰਜਾਬ ਦੇ ਸੰਗਰੂਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੱਜ 17 ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ ਨਾਅਰਾ ਵੀ ਲਗਾਇਆ। 

ਉਥੇ ਹੀ ਅੰਮ੍ਰਿਤਸਰ ਤੋਂ ਕਾਂਗਰਸੀ ਐਮਪੀ ਗੁਰਜੀਤ ਔਜਲਾ ਨੇ ਵੀ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ 'ਚ ਸਹੁੰ ਚੁੱਕੀ।

ਪੰਜਾਬ ਦੇ ਫ਼ਿਰੋਜ਼ਪੁਰ ਤੋਂ ਐਮਪੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ।