
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਲਾਸਟਿਕ ਦੇ ਲਿਫਾਫਿਆਂ ‘ਤੇ ਲਾਏ ਬੈਨ ਨੂੰ ਲੈ ਕੇ ਲਗਾਤਾਰ ਮੁਹਿੰਮ
Tue 18 Jun, 2019 0
ਲੁਧਿਆਣਾ:
ਅੱਜ ਦੇ ਸਮੇ ਵਿੱਚ ਪ੍ਰਦੂਸ਼ਣ ਬਹੁਤ ਜਿਆਦਾ ਵੱਧ ਗਿਆ ਹੈ । ਇਸ ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋਂ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ । ਜਿਸ ਨੂੰ ਦੇਖਦੇ ਹੋਏ ਵਾਤਾਵਰਣ ਵਿਭਾਗ ਵਲੋਂ ਨਗਰ ਨਿਗਮ ਅਤੇ ਪੀ.ਪੀ.ਸੀ.ਬੀ. ਨੂੰ ਨਿਰਦੇਸ਼ ਜਾਰੀ ਕੀਤਾ ਗਿਆ ਸੀ । ਇਸੇ ਨਿਰਦੇਸ਼ਾਂ ਦੇ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਲਾਸਟਿਕ ਦੇ ਲਿਫਾਫਿਆਂ ‘ਤੇ ਲਾਏ ਬੈਨ ਨੂੰ ਲੈ ਕੇ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ।
ਇਸ ਨੂੰ ਲੈ ਕੇ ਲੁਧਿਆਣਾ ਦੇ ਰੇਖੀ ਸਿਨੇਮਾ ਬਾਜ਼ਾਰ ਦੇ ਨੇੜੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਅਤੇ ਵੱਡੀ ਗਿਣਤੀ ਵਿੱਚ ਪਲਾਸਟਿਕ ਦੇ ਲਿਫਾਫੇ ਬਰਾਮਦ ਕੀਤੇ ਗਏ । ਇਸ ਮੌਕੇ ਪ੍ਰਦੂਸ਼ਣ ਕੰਟਰੋਲ ਟੀਮ ਦੀ ਅਗਵਾਈ ਕਰ ਰਹੀ S.D.O ਸੰਦੀਪ ਕੌਰ ਨੇ ਦੱਸਿਆ ਕਿ ਪਲਾਸਟਿਕ ਦੇ ਲਿਫਾਫੇ ਪੂਰੀ ਤਰ੍ਹਾਂ ਬੈਨ ਹਨ, ਪਰ ਇਸ ਦੇ ਬਾਵਜੂਦ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਲਗਾਤਾਰ ਕੀਤੀ ਜਾ ਰਹੀ ਹੈ । ਜਿਸ ਕਾਰਨ ਇਸ ਵਰਤੋਂ ਨੂੰ ਰੋਕਣ ਲਈ ਉਨ੍ਹਾਂ ਵਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਹੁਣ ਚਲਾਨ ਕੱਟ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ ।
ਦਰਅਸਲ, ਇਸ ਸਬੰਧੀ ਵਾਤਾਵਰਣ ਵਿਭਾਗ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਲ 2016 ਤੋਂ ਹੀ ਪਲਾਸਟਿਕ ਕੈਰੀਬੈਗ ਬਣਾਉਣ, ਵੇਚਣ ਅਤੇ ਵਰਤੋਂ ਕਰਨ ‘ਤੇ ਪਾਬੰਦੀ ਲੱਗੀ ਹੋਈ ਹੈ । ਜਿਸਦੇ ਤਹਿਤ ਪਲਾਸਟਿਕ ਕੈਰੀਬੈਗ ਬਣਾਉਣ ਵਾਲੀਆਂ ਫੈਕਟਰੀਆਂ ਖਿਲਾਫ਼ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਿੱਤੀ ਗਈ ਸੀ ਤੇ ਵੇਚਣ ਅਤੇ ਵਰਤਣ ਵਾਲਿਆਂ ‘ਤੇ ਕਾਰਵਾਈ ਕਰਨ ਦੀ ਡਿਊਟੀ ਨਗਰ ਨਿਗਮ ਨੂੰ ਦਿੱਤੀ ਗਈ ਸੀ । ਇਸ ਸਭ ਦੇ ਬਾਵਜੂਦ ਵੀ ਪਲਾਸਟਿਕ ਕੈਰੀਬੈਗ ਦੀ ਵਰਤੋਂ ਹੋ ਰਹੀ ਹੈ, ਜਿਸ ਨਾਲ ਵਾਤਾਵਰਣ ਨੂੰ ਨੁਕਸਾਨ ਪਹੁੰਚ ਰਿਹਾ ਹੈ । ਜਿਸਨੂੰ ਦੇਖਦੇ ਹੋਏ ਇੱਕ ਸਪੈਸ਼ਲ ਮੁਹਿੰਮ ਚਲਾ ਕੇ ਵਾਤਾਵਰਣ ਵਿਭਾਗ ਨੂੰ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ ।
Comments (0)
Facebook Comments (0)