ਸੰਸਦ ਮੈਂਬਰ ਓਮ ਬਿੜਲਾ ਦੀ ਅੱਜ ਲੋਕ ਸਭਾ ਦੇ ਨਵੇਂ ਸਪੀਕਰ ਵਜੋਂ ਚੋਣ
Wed 19 Jun, 2019 0ਨਵੀਂ ਦਿੱਲੀ, 19 ਜੂਨ- ਭਾਜਪਾ ਨੇਤਾ ਅਤੇ ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਓਮ ਬਿੜਲਾ ਦੀ ਅੱਜ ਲੋਕ ਸਭਾ ਦੇ ਨਵੇਂ ਸਪੀਕਰ ਵਜੋਂ ਚੋਣ ਕੀਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ 'ਚ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਕਾਂਗਰਸ ਸਮੇਤ ਬਾਕੀ ਵਿਰੋਧੀ ਪਾਰਟੀਆਂ ਵਲੋਂ ਵੀ ਸਮਰਥਨ ਦਿੱਤਾ ਗਿਆ। ਬਿੜਲਾ ਨੇ ਮੰਗਲਵਾਰ ਨੂੰ ਆਪਣੀ ਨਾਮਜ਼ਦਗੀ ਭਰੀ ਸੀ।
Comments (0)
Facebook Comments (0)