
'ਮਿੰਦੋ ਤਸੀਲਦਾਰਨੀ' ਦਾ ਟਾਈਟਲ ਟਰੈਕ ਆਊਟ
Sun 23 Jun, 2019 0
28ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹਾਸਿਆਂ ਭਰਪੂਰ ਪੰਜਾਬੀ ਫਿਲਮ 'ਮਿੰਦੋ ਤਸੀਲਦਾਰਨੀ' ਦਰਸ਼ਕਾਂ ਵੱਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਹੈ।ਇਸ ਫਿਲਮ ਦਾ ਪ੍ਰਚਾਰ ਵੀ ਵੱਖ-ਵੱਖ ਸ਼ਹਿਰਾਂ 'ਚ ਸ਼ੁਰੂ ਹੋ ਚੁੱਕਿਆ ਹੈ।ਫਿਲਮ ਦੀ ਟੀਮ ਵੱਲੋਂ ਅੱਜ ਫਿਲਮ ਦਾ ਟਾਈਟਲ ਟਰੈਕ ਰਿਲੀਜ਼ ਕੀਤਾ ਗਿਆ ਹੈ।ਇਸ ਗੀਤ ਨੂੰ ਗੀਤਕਾਰ ਕੁਲਦੀਪ ਕੰਡੀਆਰਾ ਨੇ ਲਿਖਿਆ ਹੈ ਤੇ ਸੰਦੀਪ ਥਿੰਦ ਨੇ ਇਸ ਗੀਤ ਨੂੰ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਨੂੰ ਮਿਊਜ਼ਿਕ ਜੈਸਨ ਥਿੰਦ ਨੇ ਦਿੱਤਾ ਹੈ। ਜੱਸ ਰਿਕਾਰਡਸ ਦੇ ਬੈਨਰ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।
ਜੇਕਰ ਫਿਲਮ 'ਮਿੰਦੋ ਤਸੀਲਦਾਰਨੀ' ਦੀ ਗੱਲ ਕਰੀਏ ਤਾਂ ਇਸ ਫਿਲਮ ਨੂੰ ਕਰਮਜੀਤ ਅਨਮੋਲ ਤੇ ਰੰਜੀਵ ਸਿੰਗਲਾ ਨੇ ਪ੍ਰੋਡਿਊਸ ਕੀਤਾ ਹੈ।ਮੌਂਟੀ ਬੈਨੀਪਾਲ ਤੇ ਪਵਿਤਰ ਬੈਨੀਪਾਲ ਇਸ ਫਿਲਮ ਦੇ ਕੋ-ਪ੍ਰੋਡਿਊਸਰ ਹਨ।ਅਵਤਾਰ ਸਿੰਘ ਨੇ ਇਸ ਫਿਲਮ ਨੂੰ ਲਿਖਿਆ ਤੇ ਡਾਇਰੈਕਟ ਕੀਤਾ ਹੈ।ਫਿਲਮ ਦੇ ਡਾਇਲਾਗਸ ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਲਿਖੇ ਹਨ।ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿੱਖੀ ਇਸ ਫਿਲਮ 'ਚ ਲੀਡ ਕਿਰਦਾਰ ਨਿਭਾ ਰਹੇ ਹਨ।ਇਸ ਤੋਂ ਇਲਾਵਾ ਹਾਰਬੀ ਸੰਘਾ, ਸਰਦਾਰ ਸੋਹੀ, ਰੁਪਿੰਦਰ ਰੂਪੀ, ਮਲਕੀਤ ਰੌਣੀ ਤੇ ਪ੍ਰਕਾਸ਼ ਗਾਧੂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।ਓਮਜੀ ਗਰੁੱਪ ਵੱਲੋਂ ਇਸ ਫਿਲਮ ਨੂੰ ਡਿਸਟ੍ਰੀਬਿਊਟ ਕੀਤਾ ਜਾਵੇਗਾ।
Comments (0)
Facebook Comments (0)