ਬਾਪੂ ਸੂਰਤ ਸਿੰਘ ਖ਼ਾਲਸਾ ਨੇ ਵੀ ਫ਼ਰਜ਼ੀ ਮੁਕਾਬਲੇ ਦੇ ਦੋਸ਼ 'ਚ ਸਜ਼ਾ ਕੱਟ ਰਹੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਆਫ਼ੀ ਦੇਣ ਦੀ ਨਿੰਦਾ ਕੀਤੀ
Tue 25 Jun, 2019 0ਖੰਨਾ :
ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਾਢੇ ਚਾਰ ਸਾਲਾਂ ਤੋਂ ਪੁਲਿਸ ਹਿਰਾਸਤ 'ਚ ਡੀ.ਐਮ.ਸੀ ਲੁਧਿਆਣਾ ਵਿਖੇ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖ਼ਾਲਸਾ ਨੇ ਵੀ ਫ਼ਰਜ਼ੀ ਮੁਕਾਬਲੇ ਦੇ ਦੋਸ਼ 'ਚ ਸਜ਼ਾ ਕੱਟ ਰਹੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਆਫ਼ੀ ਦੇਣ ਦੀ ਨਿੰਦਾ ਕੀਤੀ। ਉਨ੍ਹਾਂ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਤਿੰਦਰ ਸਿੰਘ ਈਸੜੂ ਰਾਹੀਂ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਅੰਦਰ ਦੋ ਮੂੰਹਾਂ ਕਾਨੂੰਨ ਚੱਲ ਰਿਹਾ ਹੈ। ਇਕ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਹਾਲੇ ਵੀ ਜੇਲਾਂ ਅੰਦਰ ਡੱਕੇ ਹੋਏ ਹਨ ਤੇ ਦੂਜੇ ਪਾਸੇ ਦੋਸ਼ੀਆਂ ਨੂੰ ਕਾਨੂੰਨ ਦੀ ਪਰਵਾਹ ਕੀਤੇ ਬਿਨਾਂ ਸਜ਼ਾ ਪੂਰੀ ਕੀਤੇ ਬਗ਼ੈਰ ਮੁਆਫ਼ੀ ਦਿਤੀ ਜਾ ਰਹੀ ਹੈ। ਇਹ ਲੋਕਤੰਤਰ ਦਾ ਕਤਲ ਹੈ। ਇਸ 'ਚ ਸਰਕਾਰਾਂ ਵੀ ਬੇਨਕਾਬ ਹੋ ਰਹੀਆਂ ਹਨ। ਅਪਣੇ ਹੱਕਾਂ ਖ਼ਾਤਰ ਸਿੱਖਾਂ ਨੂੰ ਖ਼ੁਦ ਹੀ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਫ਼ਰਜ਼ੀ ਮੁਕਾਬਲੇ 'ਚ ਮਾਰੇ ਗਏ ਹਰਜੀਤ ਸਿੰਘ ਦੇ ਪਰਵਾਰ ਨੂੰ ਪੂਰਾ ਸਹਿਯੋਗ ਦਿਤਾ ਜਾਵੇਗਾ ਅਤੇ ਕਾਨੂੰਨੀ ਲੜਾਈ ਜਾਰੀ ਰਖਦੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਮੁੜ ਜੇਲ ਭੇਜਿਆ ਜਾਵੇਗਾ।
Comments (0)
Facebook Comments (0)