ਕੈਪਟਨ ਨੇ ਕੈਨੇਡਾ ਸਰਕਾਰ ਨੂੰ ਦਿੱਤੀ ਚੇਤਾਵਨੀ, ਖਾਲਿਸਤਾਨੀ ਲਹਿਰ ਨੂੰ ਸਮਰੱਥਣ ਦੇਣਾ ਕਰੇ ਬੰਦ
Tue 25 Jun, 2019 0ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨੀ ਲਹਿਰ ਨੂੰ ਪ੍ਰਤੱਖ ਅਤੇ ਅਪ੍ਰਤੱਖ ਸਮਰਥਣ ਦੇਣ ਲਈ ਕੈਨੇਡਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਕੈਨੇਡਾ ਅਪਣੀ ਧਰਤੀ ਤੋਂ ਚਲਾਈਆਂ ਜਾ ਰਹੀਆਂ ਭਾਰਤ ਵਿਰੋਧੀ ਸਰਗਰਮੀਆਂ ਨੂੰ ਰੋਕਣ ਵਿਚ ਅਸਫ਼ਲ ਰਿਹਾ ਤਾਂ ਇਹ ਲੰਮੇ ਸਮੇਂ ‘ਚ ਉਸ ਦੀ ਆਪਣੀ ਸੁਰੱਖਿਆ ਅਤੇ ਹਿੱਤਾਂ ਲਈ ਵੀ ਨੁਕਸਾਨਦੇਹ ਹੋਵੇਗਾ।
1985 ਦੇ ਕਨਿਸ਼ਕ ਬੰਬ ਧਮਾਕੇ ਸਬੰਧੀ ਜੋਹਨ ਮੇਜਰ ਕਮਿਸ਼ਨ ਦੀ ਪੜਤਾਲ ‘ਤੇ ਟਿਪਣੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਅਪਣੀ ਧਰਤੀ ਤੋਂ ਖਾਲਿਸਤਾਨੀ ਸਰਗਰਮੀਆਂ ਵਿਰੁਧ ਕਾਰਵਾਈ ਕਰਨ ਵਿਚ ਅਸਫ਼ਲ ਰਿਹਾ ਹੈ ਅਤੇ ਇਸ ਨੇ ਸਾਜਿਸ਼ਕਾਰਾਂ ਨੂੰ ‘ਸਮੂਹਿਕ ਹੱਤਿਆਵਾਂ’ ਦੀ ਆਗਿਆ ਦਿਤੀ ਹੈ। ਇਸ ਸਬੰਧ ਵਿਚ ਕੈਨੇਡਾ ਸਰਕਾਰ ਪੂਰੀ ਤਰ੍ਹਾਂ ਨੰਗੀ ਹੋ ਗਈ ਹੈ। ਇਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਕੈਨੇਡਾ ਭਾਰਤ ਦੇ ਵਿਰੋਧ ਦੇ ਬਾਵਜੂਦ ਖਾਲਿਸਤਾਨੀਆਂ ਨੂੰ ਸਮਰਥਨ ਦਿੰਦਾ ਹੈ।
ਕਮਿਸ਼ਨ ਨੇ ਅਪਣੀ ਰਿਪੋਰਟ ਵਿਚ ਖੋਜੀ, ਖ਼ੂਫ਼ੀਆ ਅਤੇ ਮੁਕੱਦਮਾ ਚਲਾਉਣ ਵਾਲੀਆਂ ਏਜੰਸੀਆਂ ਬਾਰੇ ਸਿਲਸਿਲੇਵਾਰ ਕਿਹਾ ਹੈ ਕਿ ਬੰਬ ਧਮਾਕੇ ਤੋਂ ਕਾਫ਼ੀ ਪਹਿਲਾਂ ਮੁੱਖ ਸਾਜ਼ਿਸਕਾਰਾਂ ਨੂੰ ਨਿਗਰਾਨੀ ਹੇਠ ਰੱਖਿਆ ਜਾਵੇ, ਉਨ੍ਹਾਂ ਦੀ ਗੱਲਬਾਤ ਰਿਕਾਰਡ ਕਰਨ ਦੇ ਬਾਵਜੂਦ ਉਨ੍ਹਾਂ ਵਲੋਂ ਵਿਸਫੋਟ ਪ੍ਰਾਪਤ ਕਰਨ ਅਤੇ ਵਿਸਫੋਟ ਦਾ ਤਜ਼ਰਬਾ ਕਰਨ ਅਤੇ ਉਨ੍ਹਾਂ ਵਲੋਂ ਵਿਸ਼ੇਸ਼ ਉਡਾਨ ਵਿਚ ਬੰਬ ਰੱਖਣ ਦੀ ਮਨਸ਼ਾ ਸਬੰਧੀ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਕੈਨੇਡਾ ਦੀਆਂ ਏਜੰਸੀਆਂ ਹਰ ਪੜਾਅ ‘ਤੇ ਕਾਰਵਾਈ ਕਰਨ ਵਿਚ ਅਸਫ਼ਲ ਰਹੀਆਂ।
Comments (0)
Facebook Comments (0)