ਮੁੰਬਈ ਦੇ ਦਾਦਰ ਇਲਾਕੇ ਵਿੱਚ ਇੱਕ ਸਬਜ਼ੀ ਵਾਲੇ ਨੇ ਗਾਹਕ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਿਆ

ਮੁੰਬਈ ਦੇ ਦਾਦਰ ਇਲਾਕੇ ਵਿੱਚ ਇੱਕ ਸਬਜ਼ੀ ਵਾਲੇ ਨੇ ਗਾਹਕ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਿਆ

 ਮੁੰਬਈ : 

ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਹੈਰਾਨ ਕਰਨ ਵਾਲੇ ਮਾਮਲੇ ਦੇਖਣ ਨੂੰ ਮਿਲਦੇ ਹਨ । ਅਜਿਹਾ ਇੱਕ ਮਾਮਲਾ ਮੁੰਬਈ ਤੋਂ ਸਾਹਮਣੇ ਆਇਆ ਹੈ, ਜਿਥੇ ਮੁੰਬਈ ਦੇ ਦਾਦਰ ਇਲਾਕੇ ਵਿਚ ਇਕ ਸਬਜ਼ੀ ਵਾਲੇ ਨੇ ਗਾਹਕ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਪੀੜਤ ਨੇ ਦਾਦਰ ਰੇਲਵੇ ਸਟੇਸ਼ਨ ਦੇ ਬਾਹਰ ਖੜ੍ਹੀ ਰੇਹੜੀ ਤੋਂ ਜਦੋਂ ਸਬਜ਼ੀ ਖਰੀਦਣੀ ਚਾਹੀ ਤਾਂ ਦੋਵਾਂ ਵਿੱਚ ਪੁਰਾਣੇ ਨੋਟ ਕਰਕੇ ਤਕਰਾਰ ਹੋ ਗਈ । ਇਹ ਤਕਰਾਰ ਇੰਨੀ ਵੱਧ ਗਈ ਕਿ ਨੌਬਤ ਹੱਥੋਪਾਈ ਤੱਕ ਆ ਗਈ । ਇਸ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਰੇਹੜੀ ਵਾਲੇ ਨੇ ਪੀੜਤ ਨੂੰ ਕਥਿਤ ਰੂਪ ਵਿੱਚ ਚਾਕੂ ਮਾਰ ਦਿੱਤਾ ।

ਇਸ ਘਟਨਾ ਤੋਂ ਬਾਅਦ ਜਦੋਂ ਪੀੜਤ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਜਿਸ ਤੋਂ ਬਾਅਦ ਸਬਜ਼ੀ ਵਾਲਾ ਮੌਕੇ ਤੋਂ ਫਰਾਰ ਹੋ ਗਿਆ, ਪਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।

 ਫਿਲਹਾਲ ਪੁਲਿਸ ਨੇ ਸਬਜ਼ੀ ਵਾਲੇ ਖਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।