ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬਜਟ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ।
Tue 26 Nov, 2024 0ਚੋਹਲਾ ਸਾਹਿਬ 26 ਨਵੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਅਰਥਸ਼ਾਸਤਰ ਵਿਭਾਗ ਵੱਲੋਂ ਕਾਲਜ ਪ੍ਰਿੰਸੀਪਲ ਡਾ ਕੁਲਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਜਟ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਸ੍ਰ। ਗੁਰਦਿਆਲ ਸਿੰਘ ਮੀਤ ਸਕੱਤਰ ਵਿੱਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸ੍ਰ ਮਨਿੰਦਰਮੋਹਨ ਸਿੰਘ ਇੰਟਰਨਲ ਆਡੀਟਰ ਵਿਿਦਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਤੌਰ ਵਿਸ਼ੇਸ਼ ਮਹਿਮਾਨ ਅਤੇ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ। ਕੁਲਵਿੰਦਰ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਬਜਟ ਦੀ ਅਹਿਮੀਅਤ ਤੋਂ ਵਿਿਦਆਰਥੀਆਂ ਨੂੰ ਜਾਣੂੰ ਕਰਵਾਇਆ। ਕਾਲਜ ਦੇ ਪ੍ਰੋ ਬਲਜਿੰਦਰ ਸਿੰਘ ਵੱਲੋਂ ਵਿਿਦਆਰਥੀਆਂ ਨਾਲ ਆਮ ਬੱਜਟ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਸ੍ਰ ਮਨਿੰਦਰਮੋਹਨ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਸਬੰਧੀ ਵਿਿਦਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਦੇ ਵੱਖ-ਵੱਖ ਮੱਦਾਂ ਬਾਰੇ ਜਾਣਕਾਰੀ ਦਿੱਤੀ। ਸ੍ਰ। ਗੁਰਦਿਆਲ ਸਿੰਘ ਜੀ ਨੇ ਅਜਿਹਾ ਪ੍ਰੋਗਰਾਮ ਉਲੀਕਣ ਲਈ ਕਾਲਜ ਪ੍ਰਿੰਸੀਪਲ ਅਤੇ ਸਟਾਫ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਿਦਆਰਥੀਆਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪ੍ਰੋ। ਹਿੰਮਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਅੰਤ ਵਿੱਚ ਪ੍ਰਿੰਸੀਪਲ ਡਾ। ਕੁਲਵਿੰਦਰ ਸਿੰਘ ਵੱਲੋਂ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੁੱਚਾ ਹਾਜ਼ਰ ਸੀ।
Comments (0)
Facebook Comments (0)