
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦੇ ਕੰਮਾਂ ਦੀ ਕੀਤੀ ਸ਼ਲਾਘਾ : ਪ੍ਰਧਾਨ ਖਜਾਨ ਸਿੰਘ
Wed 6 Oct, 2021 0
ਚੋਹਲਾ ਸਾਹਿਬ 4 ਅਕਤੂਬਰ 4 ਸਤੰਬਰ (ਰਾਕੇਸ਼ ਬਾਵਾ,ਚੋਹਲਾ)
ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਯੂਥ ਪ੍ਰਧਾਨ ਖਜਾਨ ਸਿੰਘ ਚੰਬਾ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿਨ ਰਾਤ ਲੋਕਾਂ ਦੀ ਸੇਵਾ ਨਿਭਾਈ ਜਾ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੰਮਾਂ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਉਹ ਬਿਨਾਂ ਕਿਸੇ ਭੇਦ ਭਾਵ ਦੇ ਹਰ ਵਰਗ ਦੀ ਖੁਸ਼ੀ ਲਈ ਦਿਨ ਰਾਤ ਕੰਮ ਕਰ ਰਹੇ ਹਨ ਉਹਨਾਂ ਨੂੰ ਕੋਈ ਵੀ ਵਿਆਕਤੀ ਕਿਸੇ ਵੀ ਸਮੇਂ ਬਿਨਾਂ ਕਿਸੇ ਰੋਕ ਟੋਕ ਦੇ ਮਿਲ ਸਕਦਾ ਹੈ ਅਤੇ ਮੁੱਖ ਮੰਤਰੀ ਸਾਹਿਬ ਵੱਲੋਂ ਪੰਜਾਬ ਦੀ ਖੁਸ਼ਹਾਲੀ ਲਈ ਹਰ ਯਤਨ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਚੰਨੀ ਸਾਹਿਬ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ ਜ਼ੋ ਰੇਹੜੀ ਦੇ ਖਲੋ ਕੇ ਚਾਹ ਪੀ ਲੈਂਦੇ ਹਨ ਕਿਸੇ ਵੀ ਗਰੀਬ ਦੇ ਘਰ ਖਾਣਾ ਖਾ ਲੈਂਦੇ ਹਨ ਕਿਸੇ ਨਾਲ ਕੋਈ ਭੇਦ ਭਾਵ ਨਹੀਂ ਕਰਦੇ।ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਤੋਂ ਬਹੁਤ ਉਮੀਦਾਂ ਹਨ ਅਤੇ ਹੋਲੀ ਹੋਲੀ ਕਰਕੇ ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਂ ਦੀਆਂ ਉਮੀਦਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਸਮੇਂ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ।ਇਸ ਸਮੇਂ ਰਾਜਬੀਰ ਸਿੰਘ ਸੰਧੂ ਚੰਬੇ ਵਾਲਾ ਹਾਜ਼ਰ ਸੀ।
Comments (0)
Facebook Comments (0)