
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਚੱਲ ਰਹੇ 07 ਰੋਜ਼ਾਂ ਐਨ.ਐਸ.ਐਸ ਕੈਂਪ ਦੌਰਾਨ ਬੂਟੇ ਲਗਾਏ ਗਏ ਅਤੇ ਵਾਤਾਵਰਣ ਦੀ ਸਵੱਛਤਾ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
Fri 31 Dec, 2021 0
ਚੋਹਲਾ ਸਾਹਿਬ 31 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੇ ਸਹਿਯੋਗ ਨਾਲ ਕਾਲਜ ਵਿੱਚ ਚੱਲ ਰਹੇ 07 ਰੋਜ਼ਾ ਐਨ.ਐਸ.ਐਸ ਕੈਂਪ ਵਿੱਚ ਐਨ.ਐਸ.ਐਸ ਵਲੰਟੀਅਰਜ਼ ਵਲੋਂ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਐਨ.ਐਸ.ਐਸ ਯੂਨਿਟ ਦੇ ਇੰਨਚਾਰਜ ਸ੍ਰ. ਬਲਵਿੰਦਰ ਸਿੰਘ ਅਤੇ ਡਾ. ਭਗਵੰਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਵਿੱਚ ਕਈਆਂ ਸਾਲਾਂ ਬਾਅਦ ਲੱਗੇ ਇਸ ਕੈਂਪ ਵਿੱਚ ਵਿਦਿਆਰਥੀਆਂ ਵਲੋਂ ਬੜਾ ਹੀ ਉਤਸ਼ਾਹ ਵਖਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪ੍ਰਿੰਸੀਪਲ ਡਾ. ਜਸਬੀਰ ਸਿੰਘ ਗਿੱਲ ਦੀ ਅਗਵਾਈ `ਚੋਂ ਚੱਲ ਰਹੇ ਇਸ ਕੈਂਪ ਵਿੱਚ 200 ਐਨ.ਐਸ.ਐਸ. ਵਲੰਟੀਅਰਜ਼ ਵਲੋਂ ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਪਿੰਡ ਦੇ ਲੋਕਾਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਪਿੰਡ ਵਿੱਚ ਸਫ਼ਾਈ ਮੁਹਿੰਮ ਚਲਾਉਣਾ ਅਤੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਦੇ ਨਾਲ-ਨਾਲ ਕੌਲ ਅਤੇ ਅੱਜ ਕਾਲਜ ਦੇ ਨਾਲ ਲਗਦੇ ਜੀ.ਟੀ ਰੋਡ ਤੇ ਉੱਗੇ ਘਾਹ-ਬੂਟ ਦੀ ਸਫ਼ਾਈ ਕੀਤੀ ਗਈ, ਬੂਟੇ ਲਗਾਏ ਗਏ ਅਤੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
Comments (0)
Facebook Comments (0)