ਕੁੜੀਆਂ ਤੇ ਮੁੰਡੇ ਵੱਖ-ਵੱਖ ਦਿਨ ਸਕੂਲ ਵਿੱਚ ਪੜ੍ਹਨ ਲਈ ਆਉਣਗੇ

ਕੁੜੀਆਂ ਤੇ ਮੁੰਡੇ ਵੱਖ-ਵੱਖ ਦਿਨ ਸਕੂਲ ਵਿੱਚ ਪੜ੍ਹਨ ਲਈ ਆਉਣਗੇ

 ਅੱਜ ਦੇ ਸਮੇਂ ਵਿੱਚ ਛੇੜਖਾਨੀ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ । ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈਪੱਛਮੀ ਬੰਗਾਲ ਦੇ ਜ਼ਿਲ੍ਹਾ ਮਾਲਦਾ ਦੇ ਇੱਕ ਸਰਕਾਰੀ ਸਕੂਲ ਵੱਲੋਂ ਅਜੀਬ ਨਿਰਦੇਸ਼ ਜਾਰੀ ਕੀਤੇ ਗਏ ਹਨ । ਇਨ੍ਹਾਂ ਨਿਰਦੇਸ਼ਾਂ ਦੇ ਤਹਿਤ ਕੁੜੀਆਂ ਤੇ ਮੁੰਡੇ ਵੱਖ-ਵੱਖ ਦਿਨ ਸਕੂਲ ਵਿੱਚ ਪੜ੍ਹਨ ਲਈ ਆਉਣਗੇ । ਪ੍ਰਸ਼ਾਸਨ ਵੱਲੋਂ ਮਾਲਦਾ ਦੇ ਸਕੂਲ ਵੱਲੋਂ ਲਏ ਗਏ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਗਿਆ ਹੈ । ਪ੍ਰਸ਼ਾਸਨ ਨੇ ਸਕੂਲ ਦੇ ਇਸ ਕਦਮ ਨੂੰ ਅਜੀਬ ਦੱਸਦਿਆਂ ਜਾਰੀ ਕੀਤੇ ਨਿਰਦੇਸ਼ਾਂ ਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਗਈ ਹੈ ।

 

Bengal School Alternate Eve Teasing

 

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁਖੀ ਰਵਿੰਦਰਨਾਥ ਪਾਂਡੇ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਛੇੜਖਾਨੀ ਦੀਆਂ ਘਟਨਾਵਾਂ ਵੱਧਣ ਤੋਂ ਬਾਅਦ ਸਕੂਲ ਇਹ ਕਦਮ ਚੁੱਕਣ ਲਈ ਮਜਬੂਰ ਸੀ ।ਉਨ੍ਹਾਂ ਨੇ ਦੱਸਿਆ ਕਿ ਸਕੂਲ ਵੱਲੋਂ ਲਏ ਗਏ ਇਸ ਇਸ ਫੈਸਲੇ ਅਨੁਸਾਰ ਸੋਮਵਾਰ, ਬੁੱਧਵਾਰ ਤੇ ਸ਼ੁੱਕਰਵਾਰ ਨੂੰ ਕੁੜੀਆਂ ਜਦਕਿ ਮੰਗਲਵਾਰ, ਵੀਰਵਾਰ ਤੇ ਸ਼ਨੀਵਾਰ ਨੂੰ ਮੁੰਡੇ ਸਕੂਲ ਵਿੱਚ ਪੜ੍ਹਨ ਲਈ ਆਉਣਗੇ ।

ਉੱਥੇ ਹੀ ਸਿੱਖਿਆ ਮੰਤਰੀ ਪਾਰਥ ਚੈਟਰਜੀ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ । ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲਿਆਂ ਦਾ ਕਦੀ ਵੀ ਸਮਰਥਨ ਨਹੀਂ ਕੀਤਾ ਜਾ ਸਕਦਾ ।