ਭਿੱਖੀਵਿੰਡ ਪੁਲੀਸ ਨੇ ਦਸ ਗ੍ਰਾਮ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ,

ਭਿੱਖੀਵਿੰਡ ਪੁਲੀਸ ਨੇ ਦਸ ਗ੍ਰਾਮ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ,

ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ,

ਭਿੱਖੀਵਿੰਡ ਪੁਲਿਸ ਨੇ ਦੌਰਾਨੇ ਗਸ਼ਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਦਾ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ! ਪੁਲੀਸ ਥਾਣਾ ਭਿੱਖੀਵਿੰਡ ਦੇ ਮੁਖੀ ਐਸ ਐਚ ਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਐਸ ਆਈ ਅੰਮ੍ਰਿਤਪਾਲ ਸਿੰਘ ਸਮੇਤ ਪੁਲੀਸ ਪਾਰਟੀ ਬੈਂਕਾਂ, ਬਲੇਰ ਤੋਂ ਸੁੱਗਾ ਨੂੰ ਜਾ ਰਹੇ ਸਨ ਤਾਂ ਉਸ ਵਕਤ ਇਕ ਵਿਅਕਤੀ ਅਗੋ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਪੁਲੀਸ ਪਾਰਟੀ ਨੇ ਸ਼ੱਕ ਦੀ ਬਿਨਾਂ ਤੇ ਰੋਕ ਕੇ ਤਲਾਸ਼ੀ ਲਈ ਤਾ ਉਸ ਪਾਸੋਂ ਦਸ ਗਰਾਮ ਹੈਰਇਨ ਬਰਾਮਦ ਹੋਈ ! ਪੁਲਿਸ ਵੱਲੋਂ ਪੁੱਛਗਿੱਛ ਕਰਨ ਤੇ ਉਕਤ ਵਿਅਕਤੀ ਨੇ ਆਪਣਾ ਨਾਮ ਅਰਸ਼ਦੀਪ ਸਿੰਘ ਯੌਕਰ ਪੁੱਤਰ ਲਖਵਿੰਦਰ ਸਿੰਘ ਵਾਸੀ ਬੈਂਕਾਂ ਵਜੋਂ ਦੱਸੀ ! ਬਲਵਿੰਦਰ ਸਿੰਘ ਨੇ ਕਿਹਾ ਕਿ ਇਸ ਵਿਅਕਤੀ ਦੇ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ !