ਮੁੰਬਈ ਹਮਲਿਆਂ ਦੇ ਮਾਸਟਰਮਾਇੰਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
Wed 17 Jul, 2019 0ਨਵੀਂ ਦਿੱਲੀ :
ਮੁੰਬਈ ਹਮਲਿਆਂ ਦੇ ਮਾਸਟਰਮਾਇੰਡ ਹਾਫ਼ਿਜ਼ ਸਈਦ ਨੂੰ ਗ੍ਰਿਫ਼ਤਾਰ ਕਰਕੇ ਨਿਆਇਕ ਹਿਰਾਸਤ ‘ਚ ਭੇਜਿਆ ਗਿਆ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਕਾਰ ਹਾਫ਼ਿਜ਼ ਸਈਦ ਦੀ ਜਥੇਬੰਦੀ ਜਮਾਤ-ਉਦ-ਦਾਵਾ ‘ਤੇ ਰੋਕ ਲਾ ਦਿੱਤੀ ਗਈ ਸੀ। ਪਾਕਿਸਤਾਨ ਦੀ ਇਹ ਕਾਰਵਾਈ ਪੁਲਵਾਮਾ ਫਿਦਾਈਨ ਹਮਲੇ ਤੋਂ ਕੁਝ ਹੀ ਦਿਨਾਂ ਮਗਰੋਂ ਸਾਹਮਣੇ ਆਈ ਸੀ।
ਪਾਕਿਸਤਾਨ ਦੀ ਕੌਮੀ ਸੁਰੱਖਿਆ ਕਮੇਟੀ ਵੱਲੋਂ ਹਾਫਿਜ਼ ਸਈਦ ਦੀਆਂ ਦੋ ਸੰਸਥਾਵਾਂ ਨੂੰ ਪਾਬੰਦੀਸ਼ੁਦਾ ਸੂਚੀ ਵਿੱਚ ਰੱਖਣ ਦੇ ਆਦੇਸ਼ ਜਾਰੀ ਵੀ ਕੀਤੇ ਗਏ ਸੀ। ਹਾਫ਼ਿਜ਼ ਸਈਦ ਵੱਲੋਂ ਚਲਾਈ ਜਾਣ ਵਾਲੀ ਜਮਾਤ-ਉਦ-ਦਾਵਾ ਅਤੇ ਇਸ ਦੀ ਚੰਦਾ ਇਕੱਠਾ ਕਰਨ ਵਾਲੀ ਸੰਸਥਾ ਫਲਾਹ-ਇਨਸਾਨੀਅਤ ਫਾਊਂਡੇਸ਼ਨ ‘ਤੇ ਸਰਕਾਰ ਨੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਸੀ। ਪਾਕਿਸਤਾਨ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੀ ਜਾਣਕਾਰੀ ਵਿੱਚ ਅਜਿਹਾ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ।
ਇਹ ਜ਼ਰੂਰ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਪਾਬੰਦੀਸ਼ੁਦਾ ਅਦਾਰਿਆਂ ਖ਼ਿਲਾਫ਼ ਛੇਤੀ ਕਾਰਵਾਈ ਕਰਨ ਦੇ ਹੱਕ ਵਿੱਚ ਹਨ। ਜ਼ਿਕਰਯੋਗ ਹੈ ਕਿ ਕਸ਼ਮੀਰ ਦੇ ਪੁਲਵਾਮਾ ਵਿੱਚ ਬੀਤੀ 14 ਫਰਵਰੀ ਨੂੰ ਹੋਏ ਫਿਦਾਈਨ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋਣ ਮਗਰੋਂ ਪਾਕਿਸਤਾਨ ‘ਤੇ ਭਾਰਤ ਦੇ ਕੌਮਾਂਤਰੀ ਪੱਧਰ ‘ਤੇ ਦਬਾਅ ਕਾਫੀ ਵਧਿਆ ਹੈ। ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਵੱਲੋਂ ਲਈ ਗਈ ਸੀ ਤੇ ਹਾਫ਼ਿਜ਼ ਸਈਦ ਇਸ ਅੱਤਵਾਦੀ ਜਥੇਬੰਦੀ ਦਾ ਸਿਖਰਲਾ ਲੀਡਰ ਵੀ ਹੈ।
Comments (0)
Facebook Comments (0)