ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਦੀ ਦੋ ਦਿਨਾਂ ਸਿਖਲਾਈ ਵਰਕਸ਼ਾਪ ਸ਼ੁਰੂ

ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਦੀ ਦੋ ਦਿਨਾਂ ਸਿਖਲਾਈ ਵਰਕਸ਼ਾਪ ਸ਼ੁਰੂ

ਐਸ.ਏ.ਐੱਸ ਨਗਰ:

ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਦੀ ਦੋ ਦਿਨਾਂ ਸਿਖਲਾਈ ਵਰਕਸ਼ਾਪ ਸ਼ੁਰੂ ਹੋ ਚੁੱਕੀਆਂ ਹਨ। ਸਸਸਸ ਮੁਬਾਰਕਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਦੇਖ ਰੇਖ ਹੇਠ ਕੰਪਿਊਟਰ ਅਧਿਆਪਕਾਂ ਦੀ ਕੰਪਿਊਟਰ ਸਿੱਖਿਆ ਨੂੰ ਗੁਣਾਤਮਕ ਬਣਾਉਣ ਲਈ ਜ਼ਿਲ੍ਹਾ ਰਿਸੋਰਸ ਪਰਸਨ ਸਿਖਲਾਈ ਵਰਕਸ਼ਾਪ ਲਗਾ ਰਹੇ ਹਨ। ਇਸ ਵਰਕਸ਼ਾਪ ਵਿੱਚ 41 ਕੰਪਿਊਟਰ ਅਧਿਆਪਕ ਭਾਗ ਲੈ ਰਹੇ ਹਨ।

ਇਸ ਸਿਖਲਾਈ ਵਰਕਸ਼ਾਪ ਵਿੱਚ ਉਪ ਜਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਨੇ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ।  ਸਿਖਲਾਈ ਵਰਕਸ਼ਾਪ ਦੌਰਾਨ ਰਿਸੋਰਸ ਪਰਸਨਾਂ ਵਿੱਚ ਕ੍ਰਿਸ਼ਨ ਮਹਿਤਾ, ਨੀਤੂ ਗੁਪਤਾ, ਧਰਮਿੰਦਰ ਬਾਂਸਲ, ਸੰਦੀਪ ਯਾਦਵ ਨੇ ਕੰਪਿਊਟਰ ਸਿੱਖਿਆ ਦੇ ਵੱਖ ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਪ੍ਰੋਜੈਕਟ ਕੋਆਰਡੀਨੇਟਰ ਅੰਸ਼ੁਲ ਮਿੱਤਲ, ਰਾਜੇਸ਼ ਝੰਬ, ਰਣਵੀਰ ਸਿੰਘ ਨੇ ਵੀ ਅਧਿਆਪਕਾਂ ਨੂੰ ਸੰਬੋਧਨ ਕੀਤਾ।