
ਜ਼ਿਲ੍ਹੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਲਈ ਜਲ ਸ਼ਕਤੀ ਅਭਿਆਨ ਨੂੰ ਮੁਕੰਮਲ ਰੂਪ ’ਚ ਲਾਗੂ ਕਰਨ ਸਬੰਧੀ ਮੀਟਿੰਗ
Fri 19 Jul, 2019 0
ਤਰਨ ਤਾਰਨ, 19 ਜੁਲਾਈ :
ਜ਼ਿਲ੍ਹੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਲਈ ਜਲ ਸ਼ਕਤੀ ਅਭਿਆਨ ਨੂੰ ਮੁਕੰਮਲ ਰੂਪ ’ਚ ਲਾਗੂ ਕਰਨ ਸਬੰਧੀ ਅੱਜ ਕੇਂਦਰੀ ਕੁਦਰਤੀ ਸਰੋਤ ਮੰਤਰਾਲਿਆਂ ਦੇ ਡਾਇਰੈਕਟਰ ਸ੍ਰੀ ਉਮੇਸ਼ ਕੁਮਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸ੍ਰੀ ਸੰਦੀਪ ਰਿਸ਼ੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਇਸ ਸਬੰਧੀ ਬਣਾਏ ਜਾਣ ਵਾਲੇ ਪਲਾਨ ਬਾਰੇ ਵਿਚਾਰ-ਵਟਾਂਦਰਾਂ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਮੱੁਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੱਤਪਾਲ ਸਿੰਘ, ਐਕਸੀਅਨ ਵਾਟਰ ਸਪਲਾਈ ਸ੍ਰੀ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਤੋਂ ਪਹਿਲਾ ਜਲ-ਸ਼ਕਤੀ ਅਭਿਆਨ ਤਹਿਤ ਜ਼ਿਲ੍ਹੇ ਦੇ ਤਿੰਨ ਦਿਨਾਂ ਦੌਰੇ ’ਤੇ ਆਈ ਹੋਈ ਉੱਚ ਪੱਧਰੀ ਕੇਂਦਰੀ ਟੀਮ ਵੱਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਚੁੱਕਣ ਦੇ ਯਤਨਾਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।
ਕੇਂਦਰੀ ਕੁਦਰਤੀ ਸਰੋਤ ਮੰਤਰਾਲਿਆਂ ਦੇ ਡਾਇਰੈਕਟਰ ਸ੍ਰੀ ਉਮੇਸ਼ ਕੁਮਾਰ ਦੀ ਅਗਵਾਈ ਹੇਠ ਆਈ ਇਸ ਟੀਮ ਦਾ ਮੰਤਵ ਜ਼ਿਲ੍ਹੇ ਦੇ ਪਾਣੀ ਦੇ ਪੱਧਰ ਦੇ ਪੱਖ ਤੋਂ ਡਾਰਕ ਜ਼ੋਨ ’ਚ ਜਾ ਚੁੱਕੇ ਬਲਾਕਾਂ ਦਾ ਦੌਰਾ ਕਰਕੇ, ਧਰਤੀ ਹੇਠਲੇ ਪਾਣੀ ਨੂੰ ਵੱਖ-ਵੱਖ ਢੰਗਾਂ ਨਾਲ ਰੀਚਾਰਜ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣਾ ਅਤੇ ਉਨ੍ਹਾਂ ’ਤੇ ਅਮਲ ਸ਼ੁਰੂ ਕਰਵਾਉਣਾ ਸੀ।ਆਪਣੇ ਦੌਰੇ ਦੌਰਾਨ ਟੀਮ ਵੱਲੋਂ ਸਥਾਨਕ ਲੋਕਾਂ ਨਾਲ ਰਾਬਤਾ ਕਰ ਕੇ ਉਨ੍ਹਾਂ ਨੂੰ ਕੇਂਦਰ ਵੱਲੋਂ ਆਰੰਭੇ ਜਲ ਸ਼ਕਤੀ ਅਭਿਆਨ ਬਾਰੇ ਦੱਸਿਆ ਗਿਆ।
Comments (0)
Facebook Comments (0)