ਨਸ਼ਿਆਂ ਦੇ ਵਿਰੁੱਧ ਕੈਪਟਨ ਦੀ ਅਹਿਮ ਮੀਟਿੰਗ

ਨਸ਼ਿਆਂ ਦੇ ਵਿਰੁੱਧ ਕੈਪਟਨ ਦੀ ਅਹਿਮ ਮੀਟਿੰਗ

ਚੰਡੀਗੜ੍ਹ :

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਵਿਰੁੱਧ ਲੜਾਈ ਸ਼ੁਰੂ ਕਰ ਦਿੱਤੀ ਹੈ। ਕੈਪਟਨ ਨੇ ਅੱਜ ਗੁਆਂਢੀ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸੱਦੀ ਹੈ। ਕੈਪਟਨ ਅਮਰਿੰਦਰ ਸਿੰਘ 7 ਰਾਜਾਂ ਦੇ ਮੱਖ ਮੰਤਰੀ, ਚੰਡੀਗੜ੍ਹ ਅਤੇ ਦਿੱਲੀ ਦੇ ਅਧਿਕਾਰੀਆਂ ਨਾਲ ਵੀ ਗੱਲ ਕਰਨਗੇ।

ਇਹ ਮੀਟਿੰਗ ਰਾਜ ਹਰਿਆਣਾ, ਹਿਮਾਚਲ, ਉਤਰਪ੍ਰਦੇਸ਼, ਰਾਜਸਥਾਨ, ਦਿੱਲੀ, ਜੰਮੂ-ਕਸ਼ਮੀਰ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕਰਨਗੇ। ਮੀਟਿੰਗ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ। ਉਨ੍ਹਾਂ ਨੇ ਉਮੀਦ ਲਗਾਈ ਹੈ ਕਿ ਇਸ ਮੀਟਿੰਗ ਵਿਚ ਕੋਈ ਸਥਾਈ ਹੱਲ ਨਿਕਲੇਗਾ।