
ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਮਿਤੀਬੱਧ ਸਮੇਂ ਵਿੱਚ ਕਰਨਾ ਯਕੀਨੀ ਬਣਾਇਆ ਜਾਵੇਗਾ-ਸ੍ਰੀ ਸੰਦੀਪ ਰਿਸ਼ੀ
Tue 30 Jul, 2019 0
ਤਰਨ ਤਾਰਨ, 30 ਜੁਲਾਈ 2019 :
ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਤਰਨ ਤਾਰਨ ਸ੍ਰੀ ਹਰਦੀਪ ਸਿੰਘ ਧਾਲੀਵਾਲ, ਐੱਸ. ਪੀ. ਟਰੈਫਿਕ ਸ਼੍ਰੀਮਤੀ ਜਸਵੰਤ ਕੌਰ ਅਤੇ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਅਨਿਲ ਕੁਮਾਰ ਚੋਪੜਾ ਤੋਂ ਇਲਾਵਾ ਕਮੇਟੀ ਦੇ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਗਠਨ ਜ਼ਿਲ੍ਹੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਸਮੇਂ ਸਿਰ ਹੱਲ ਕਰਨ ਲਈ ਕੀਤਾ ਗਿਆ ਹੈ।ਉਹਨਾਂ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਕਿਸੇ ਵੀ ਵਿਭਾਗ ਨਾਲ ਸਬੰਧਿਤ ਸ਼ਿਕਾਇਤ ਸਬੰਧੀ ਹਰ ਮਹੀਨੇ ਦੀ 15 ਤਰੀਕ ਤੋਂ ਪਹਿਲਾ-ਪਹਿਲਾ ਆਪਣੀ ਸ਼ਿਕਾਇਤ ਲਿਖਤੀ ਰੂਪ ਵਿੱਚ ਦਫ਼ਤਰ ਡਿਪਟੀ ਕਮਿਸ਼ਨਰ ਵਿੱਚ ਦੇਣ ਤਾਂ ਜੋ ਸਮੇਂ-ਸਿਰ ਉਹਨਾਂ ਦਾ ਨਿਪਟਾਰਾ ਹੋ ਸਕੇ।
ਉਹਨਾਂ ਕਿਹਾ ਕਿ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਨੂੰ ਅਗਲੀ ਮੀਟਿੰਗ ਤੋਂ ਪਹਿਲਾ-ਪਹਿਲਾ ਮਿਤੀਬੱਧ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਸਬੰਧਿਤ ਵਿਭਾਗ ਦੇ ਮੁਖੀ ਇਸ ਲਈ ਪਾਬੰਦ ਹੋਣਗੇ।ਉਹਨਾਂ ਕਿਹਾ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹਰ ਮਹੀਨੇ ਹੋਣੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਮੈਂਬਰਾਨ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਠੀਕ ਢੰਗ ਅਤੇ ਸਮੇਂ ਸਿਰ ਨਿਪਟਾਰਾ ਕਰਨ ਲਈ ਸੁਝਾਅ ਅਤੇ ਸਹਿਯੋਗ ਦੀ ਮੰਗ ਕੀਤੀ।
ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਸਰਕਾਰੀ ਮੈਂਬਰਾਂ ਤੋਂ ਇਲਾਵਾ ਗੈਰ ਸਰਕਾਰੀ ਮੈਂਬਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਗੈਰ ਸਰਕਾਰੀ ਮੈਂਬਰਾਂ ਵਿੱਚ ਸ੍ਰੀ ਹਰਜੀਤ ਸਿੰਘ, ਕਾਮਰੇਡ ਪ੍ਰਿਥੀਪਾਲ ਸਿੰਘ, ਸ੍ਰੀ ਭੁਪਿੰਦਰ ਸਿੰਘ ਪੱਡਾ, ਸ੍ਰੀ ਹਰਜੀਤ ਸਿੰਘ ਸੰਧੂ, ਕਾਮਰੇਡ ਮੇਜਰ ਸਿੰਘ, ਸ੍ਰੀ ਇੰਦਰਬੀਰ ਸਿੰਘ, ਸ੍ਰੀ ਅਵਤਾਰ ਸਿੰਘ, ਸ੍ਰੀ ਸਾਧੂ ਸਿੰਘ, ਕੈਪਟਨ ਗੇਜਾ ਸਿੰਘ, ਸ੍ਰੀ ਸੁਰਿੰਦਰ ਸਿੰਘ ਸਾਹੀ, ਸ੍ਰੀ ਕਸ਼ਮੀਰ ਸਿੰਘ, ਮਿਸ ਰਵਿੰਦਰ ਕੌਰ, ਸ੍ਰੀ ਸਤਨਾਮ ਸਿੰਘ, ਸ੍ਰੀ ਮਲਕੀਤ ਸਿੰਘ, ਸ੍ਰੀ ਮਨਜੀਤ ਸਿੰਘ ਢਿੱਲੋਂ, ਸ੍ਰੀ ਮੰਨੂ ਸਿੰਘ, ਸ੍ਰੀ ਪਰਮਜੀਤ ਸਿੰਘ, ਮਨਾਵਰ ਅਲੀ, ਵਿਲਸਨ ਮਸੀਹ, ਸ੍ਰੀ ਵਿਸ਼ਾਲ ਭਰਦਵਾਜ, ਸ੍ਰੀ ਵਜ਼ੀਰ ਸਿੰਘ, ਸ੍ਰੀ ਦਿਆਲ ਸਿੰਘ, ਸ੍ਰੀ ਪਰਦੁਮਨ ਪਵਨ, ਸ੍ਰੀ ਸੁਖਦੇਵ ਸਿੰਘ, ਸ੍ਰੀ ਦਿਲਬਾਗ਼ ਸਿੰਘ, ਸ੍ਰੀ ਸੁਰਜੀਤ ਸਿੰਘ, ਸ੍ਰੀ ਰਘੂ ਕੁੰਦਰਾ, ਸ੍ਰੀ ਤਰਸੇਮ ਸਿੰਘ, ਸ੍ਰੀ ਸ਼ੰਕਰ ਸਿੰਘ, ਸ੍ਰੀ ਦੀਪਕ ਅਰੋੜਾ ਅਤੇ ਸ੍ਰੀ ਮਹਾਂਬੀਰ ਸਿੰਘ ਗਿੱਲ ਸ਼ਾਮਿਲ ਹਨ। ਉਹਨਾਂ ਦੱਸਿਆ ਕਿ ਇਸ ਕਮੇਟੀ ਦੀ ਮਿਆਦ ਤਿੰਨ ਸਾਲ ਦੇ ਸਮੇਂ ਲਈ ਹੋਵੇਗੀ ਅਤੇ ਸਰਕਾਰ ਕੋਲ ਇਸ ਕਮੇਟੀ ਨੂੰ ਕਿਸੇ ਵੀ ਸਮੇਂ ਭੰਗ ਕਰਨ ਤੇ ਕਿਸੇ ਵੀ ਮੈਂਬਰ ਦੀ ਨਾਮਜ਼ਦਗੀ ਰੱਦ ਕਰਨ ਦਾ ਅਧਿਕਾਰ ਹੋਵੇਗਾ।
ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਪੀਣ ਵਾਲੇ ਸਾਫ਼ ਪਾਣੀ, ਪੈਨਸ਼ਨਾਂ, ਸੀਵਰੇਜ, ਅਵਾਰਾ ਪਸ਼ੂਆਂ ਅਤੇ ਨਸ਼ੇ ਦੀ ਸਮੱਸਿਆ ਸਬੰਧੀ ਸ਼ਿਕਾਇਤਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਡਿਪਟੀ ਕਮੇਟੀ ਨੇ ਇਹਨਾਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
Comments (0)
Facebook Comments (0)