ਡੀ ਵਰਮਿੰਗ ਡੇ ਸਬੰਧੀ ਆਂਗਣਵਾੜੀ ਵਰਕਰਾਂ,ਅਧਿਆਪਕਾਂ ਅਤੇ ਸਿਹਤ ਵਿਭਾਗ ਦੇ ਮੁਲਾਜਮਾਂ ਨੂੰ ਟ੍ਰੇਨਿੰਗ ਦਿੱਤੀ ਗਈ।

ਡੀ ਵਰਮਿੰਗ ਡੇ ਸਬੰਧੀ ਆਂਗਣਵਾੜੀ ਵਰਕਰਾਂ,ਅਧਿਆਪਕਾਂ ਅਤੇ ਸਿਹਤ ਵਿਭਾਗ ਦੇ ਮੁਲਾਜਮਾਂ ਨੂੰ ਟ੍ਰੇਨਿੰਗ ਦਿੱਤੀ ਗਈ।

ਚੋਹਲਾ ਸਾਹਿਬ 4 ਫਰਵਰੀ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾਕਟਰ ਕਮਲਪਾਲ ਅਤੇ ਡਾਕਟਰ ਵਰਿੰਦਰਪਾਲ ਕੌਰ ਡੀ ਆਈ ਓ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਾ ਹੋਏ ਡਾਕਟਰ ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ ਐਚ ਸੀ ਸਰਹਾਲੀ ਦੀ ਯੋਗ ਅਗਵਾਈ ਹੇਠ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ,ਆਸ਼ਾ ਵਰਕਰਜ਼ਾ,ਸਿਹਤ ਵਿਭਾਗ ਦੀਆਂ ਟੀਮਾਂ ਅਤੇ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਆਦਿ ਨੂੰ ਕੰਮਿਉਨਿਟੀ ਹੈਲਥ ਸੈੱਟਰ ਸਰਹਾਲੀ ਕਲਾਂ ਵਿਖੇ ਡੀ ਵਰਮਿੰਗ ਡੇ ਸਬੰਧੀ ਟੇ੍ਰਨਿੰਗ ਦਿੱਤੀ ਗਈ ਹੈ।ਇਸ ਸਮੇਂ ਹਾਜ਼ਰੀਨ ਨੂੰ ਜਾਣਕਾਰੀ ਦਿੰਦੇ ਹੋਏ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ 5 ਫਰਵਰੀ ਨੂੰ 1 ਸਾਲ ਤੋਂ ਲੈਕੇ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਅਲਬੈਡਾਜੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ।ਉਹਨਾਂ ਦੱਸਿਆ ਕਿ ਜਿਹੜੇ ਬੱਚੇ ਗੋਲੀਆਂ ਖਾਣ ਤੋਂ ਕਿਸੇ ਕਾਰਨ ਵਾਂਝੇ ਰਹਿ ਜਾਣਗੇ ਉਹਨਾਂ ਨੂੰ 12 ਫਰਵਰੀ ਨੂੰ ਦੁਬਾਰਾ ਗੋਲੀਆਂ ਖਵਾਈਆਂ ਜਾਣਗੀਆਂ ਤਾਂ ਕਿ ਬੱਚਿਆਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ ਅਤੇ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਚੰਗੀ ਤਰਾਂ ਹੋ ਸਕੇ।ਇਸ ਸਮੇਂ ਡਾਕਟਰ ਵਿਵੇਕ ਸ਼ਰਮਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਿਆਂ ਦੇ ਪੇਟ ਵਿੱਚ ਕੀੜੇ ਹ’ੰਣ ਨਾਲ ਕਪੋਸਨ ਅਤੇ ਖੂਨ ਦੀ ਕਮੀ ਹੁੰਦੀ ਹੈ ਅਤੇ ਥਕਾਵਟ ਹੋਣ ਕਾਰਨ ਬੱਚਿਆਂ ਦਾ ਵਿਕਾਸ ਰੁਕ ਜਾਂਦਾ ਹੈ।ਉਹਨਾਂ ਦੱਸਿਆ ਕਿ ਸਕੂਲੀ ਵਿਿਦਆਰਥੀਆਂ ਨੂੰ ਅਧਿਆਪਕਾਂ,ਆਂਗਣਵਾੜੀ ਬੱਚਿਆਂ ਨੂੰ ਆਂਗਣਵਾੜੀ ਵਰਕਰ ਅਤੇ ਘਰਾਂ ਵਿੱਚ ਰਹਿੰਦੇ ਬੱਚਿਆਂ ਨੂੰ ਆਸ਼ਾ ਵਰਕਰਜ਼ ਵੱਲੋਂ ਗੋਲੀਆਂ ਖਵਾਈਆਂ ਜਾਣਗੀਆਂ।ਇਸ ਸਮੇਂ ਹਰਦੀਪ ਸਿੰਘ ਸੰਧੂ ਬੀ ਈ ਈ ਨੇ ਦੱਸਿਆ ਕਿ ਇੱਕ ਤੋਂ ਦੋ ਸਾਲ ਦੇ ਬੱਚਿਆਂ ਨੂੰ ਅੱਧੀ ਗੋਲੀ 200 ਅਤੇ 2 ਤੋਂ 19 ਸਾਲ ਦੇ ਬੱਚਿਆਂ ਨੂੰ ਪੂਰੀ ਗੋਲੀ 400 ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ ਕੋਈ ਵੀ ਬੱਚਾ ਗੋਲੀਆਂ ਖਾਣ ਤੋਂ ਵਾਂਝਾ ਨਹੀਂ ਰਹੇਗਾ।ਇਸ ਸਮੇਂ ਸਟਾਫ ਨਰਸ ਕਵਲਪ੍ਰੀਤ ਕੌਰ,ਸਟਾਫ ਨਰਸ ਅਮਨਦੀਪ ਕੌਰ ਆਦਿ ਹਾਜਰ ਸਨ।