ਸੰਭਾਵੀਂ ਹੜਾ ਤੋਂ ਬਚਾਅ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਸਾਰੇ ਪ੍ਰਬੰਧ ਹੋਏ ਮੁਕੰਮਲ- ਨਵਤੇਜ ਸਿੰਘ 

ਸੰਭਾਵੀਂ ਹੜਾ ਤੋਂ ਬਚਾਅ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਸਾਰੇ ਪ੍ਰਬੰਧ ਹੋਏ ਮੁਕੰਮਲ- ਨਵਤੇਜ ਸਿੰਘ 

 

 

 ਚੋਹਲਾ ਸਾਹਿਬ 19 ਅਗਸਤ 2019

 

ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਹਾਈ ਅਲਰਟ ਦੇ ਚੱਲਦਿਆਂ ਆਉਣ ਵਾਲੇ 48 ਘੰਟਿਆਂ ਵਿਚ ਭਾਰੀ ਬਰਸਾਤ ਹੋਣ ਅਤੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਬਿਆਸ ਦਰਿਆ ਦੇ ਨਾਲ ਲੱਗਦੇ ਮੰਡ ਖੇਤਰ ਦੇ ਪਿੰਡਾਂ ਦੇ ਲੋਕਾਂ ਨੂੰ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀਆਂ ਹਦਾਇਤਾਂ 'ਤੇ ਪ੍ਰਸ਼ਾਸਨ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਨਵਤੇਜ ਸਿੰਘ ਅਸਿਸਟੈਂਟ ਫੂਡ ਸਪਲਾਈ ਅਫਸਰ ਤਰਨਤਾਰਨ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨਾਂ  ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ   ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਹੜ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ ਜਿੱਥੇ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਖਾਣ ਪੀਣ ਸਮੇਤ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈਤ। ਇੱਥੇ ਕਿਸੇ ਵੀ ਹੜ ਪ੍ਰਭਾਵਿਤ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ  ਦੱਸਿਆ ਕਿ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਜ਼ਿਲਾ ਫੂਡ ਸਪਲਾਈ ਕੰਟਰੋਲਰ ਜਸਜੀਤ ਕੌਰ ਦੇ ਆਦੇਸ਼ਾਂ ਤਹਿਤ ਸਮੁੱਚੇ ਜ਼ਿਲਿਆ ਵਿਚ ਸੰਭਾਵੀ ਹੜਾ ਤੋਂ ਪੈਦਾ ਹੋਣ ਵਾਲੇ ਹਲਾਤਾਂ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ  ਤਿਆਰ ਹੈ ਅਤੇ ਜ਼ਿਲਾ ਪੱਧਰ 'ਤੇ 1 ਅਤੇ ਸਬ ਡਵੀਜ਼ਨ ਪੱਧਰ 'ਤੇ 3 ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ ਜਦ ਕਿ ਵੱਖ ਵੱਖ ਭਾਗਾਂ ਵਿਚ ਹੜ ਸਹਾਇਤਾ ਕੇਂਦਰ ਵੀ ਖੋਲ੍ਹੇ  ਗਏ ਹਨ। ਉਨਾਂ  ਦੱਸਿਆ ਕਿ ਸਬੰਧਤ ਖੇਤਰ ਨਾਲ ਲੱਗਦੀਆਂ ਗੈਸ ਏਜੰਸੀਆਂ ਵਿਚ ਗੈਸ ਸਿਲੰਡਰ, ਪੈਟਰੋਲ ਪੰਪ ਉਪਰ 2 ਹਜ਼ਾਰ ਲੀਟਰ ਡੀਜ਼ਲ ਅਤੇ ਪੈਟਰੋਲ ਰਿਜ਼ਰਵ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਬੰਧਤ ਖੇਤਰਾਂ 'ਚ ਕਰਿਆਨੇ ਦੀਆਂ ਪ੍ਰਮੁੱਖ ਦੁਕਾਨ ਦੇ ਮਾਲਕਾਂ ਨੂੰ ਖਾਣ ਪੀਣ ਦਾ ਸਮਾਨ ਰਿਜ਼ਰਵ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਲੋੜ ਪੈਣ 'ਤੇ ਇੱਥੋਂ ਸਮਾਨ ਇਕੱਤਰ ਕਰਕੇ ਹੜ ਪੀੜਤਾਂ ਨੂੰ ਮੁਹੱਈਆ ਕਰਵਾਇਆ ਜਾ ਸਕੇ।