ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਕਿਸਾਨ ਮੇਲੇ ਦੇ ਆਯੋਜਨ
Wed 21 Aug, 2019 0ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉਪਰ ਚੁੱਕਣ ਲਈ ਸ਼ੁਰੂ ਕੀਤੇ ਗਏ ਜਲ ਸ਼ਕਤੀ ਅਭਿਆਨ ਨੂੰ ਜਨ ਅੰਦੋਲਨ ਦੇ ਤੌਰ ‘ਤੇ ਚਲਾਇਆ ਜਾਵੇਗਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ-ਸ੍ਰੀ ਹਰਮਿੰਦਰ ਸਿੰਘ ਗਿੱਲ
ਸਰਕਾਰ ਵੱਲੋਂ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਲਈ ਮੁਹੱਈਆ ਕਰਵਾਈ ਜਾਵੇਗੀ ਵਿਗਿਆਨਕ ਤੇ ਤਕਨੀਕੀ ਜਾਣਕਾਰੀ-ਸ੍ਰੀ ਰਜਤ ਸੱਚਰ
ਹਰੀਕੇ ਪੱਤਣ (ਤਰਨ ਤਾਰਨ), 21 ਅਗਸਤ 2019:
ਧਰਤੀ ਹੇਠਲੇ ਪਾਣੀ ਦੇ ਪੱਧਰ ਨੰੁ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦੇਣ ਅਤੇ ਆਮ ਲੋਕਾਂ, ਖਾਸਕਰ ਕਿਸਾਨਾਂ ਨੂੰ ਇਸ ਸਬੰਧੀ ਜਾਰਗੂਕ ਕਰਨ ਲਈ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ (ਹਰੀਕੇ ਪੱਤਣ) ਵਿਖੇ ਜਲ ਸ਼ਕਤੀ ਅਭਿਆਨ ਤਹਿਤ ਕਿਸਾਨ ਮੇਲੇ ਦੇ ਆਯੋਜਨ ਕੀਤਾ ਗਿਆ। ਇਸ ਮੇਲੇ ਦੇ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਕੀਤਾ।ਇਸ ਮੌਕੇ ਜਲ ਸ਼ਕਤੀ ਅਭਿਆਨ ਤਹਿਤ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਜ਼ਿਲ੍ਹਾ ਤਰਨ ਤਾਰਨ ਦੇ ਇੰਚਾਰਜ ਸ੍ਰੀ ਰਜਤ ਸੱਚਰ (ਸੀਨੀਅਰ ਇਕਨੋਮਿਕ ਅਡਵਾਈਜ਼ਰ) ਅਤੇ ਕੇਂਦਰੀ ਕੁਦਰਤੀ ਸਰੋਤ ਮੰਤਰਾਲਿਆਂ ਦੇ ਡਾਇਰੈਕਟਰ ਸ੍ਰੀ ਉਮੇਸ਼ ਕੁਮਾਰ ਤੇ ਉਹਨਾਂ ਦੀ ਟੀਮ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਨਾਜ਼ੁਕ ਸਥਿਤੀ ਤੱਕ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉਪਰ ਚੁੱਕਣ ਲਈ ਸ਼ੁਰੂ ਕੀਤੇ ਗਏ ਜਲ ਸ਼ਕਤੀ ਅਭਿਆਨ ਨੂੰ ਜਨ ਅੰਦੋਲਨ ਦੇ ਤੌਰ ‘ਤੇ ਚਲਾਇਆ ਜਾਵੇਗਾ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਇਸ ਅਭਿਆਨ ਤਹਿਤ ਪਾਣੀ ਦੇ ਪੱਧਰ ਵਿੱਚ ਸੁਧਾਰ ਲਿਆਉਣ ਲਈ ਵਿਆਪਕ ਯੋਜਨਾ ਉਲੀਕੀ ਜਾ ਰਹੈ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਜ਼ਿਲ੍ਹੇ ਹਰੇਕ ਪਿੰਡ ਵਿੱਚ 550 ਪੌਦੇ ਲਗਾਏ ਗਏ ਹਨ, ਜਿਸ ਨਾਲ ਕੇਵਲ ਵਾਤਾਵਰਣ ਹੀ ਹਰਿਆਵਲ ਨਹੀਂ ਹੋਵੇਗਾ, ਸਗੋਂ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ।
ਉਨਾਂ ਕਿਹਾ ਕਿ ਜਿਲਾ ਪ੍ਰਸਾਸ਼ਨ ਵੱਲੋਂ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਲਈ ਛੱਪੜਾਂ ਦੀ ਸਫਾਈ ਵੀ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਹੈ ਤਾਂ ਜੋ ਬਰਸਾਤੀ ਪਾਣੀ ਨੂੰ ਸਾਂਭਿਆ ਜਾ ਸਕੇ ਅਤੇ ਇਸ ਦਾ ਇਸਤੇਮਾਲ ਖੇਤੀਬਾੜੀ ਲਈ ਕੀਤਾ ਜਾ ਸਕੇ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਸਥਿਤੀ ਤੱਕ ਹੇਠਾਂ ਵੱਲ ਨੂੰ ਡਿੱਗ ਰਿਹਾ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਬਹੁਤ ਲੋੜ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਇਹ ਸੋਚ ਲੋਕਾਂ ਦੇ ਮਨਾਂ ਵਿੱਚ ਲਿਆਉਣੀ ਜ਼ਰੂਰੀ ਹੈ ਕਿ ਪਾਣੀ ਨੂੰ ਕਿਸ ਤਰਾਂ ਬਚਾਇਆ ਜਾਵੇ।ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਕਦਮ ਚੁੱਕਣੇ ਪੈਣਗੇ ਤਾਂ ਹੀ ਅਸੀਂ ਪਾਣੀ ਨੂੰ ਬਚਾ ਸਕਦੇ ਹਾਂ ਅਤੇ ਭਵਿੱਖ ਦੀ ਪੀੜੀ ਨੂੰ ਸੁਰੱਖਿਅਤ ਰੱਖ ਸਕਦੇ ਹਾਂ।ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰ ਇੱਕ ਪਿੰਡ ਵਿੱਚ 550 ਬੂਟੇ ਲਗਾਏ ਗਏ ਹਨ ਅਤੇ ਇਹਨਾਂ ਦੀ ਸਾਂਭ-ਸੰਭਾਲ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ।
ਇਸ ਮੌਕੇ ਜਲ ਸ਼ਕਤੀ ਅਭਿਆਨ ਤਹਿਤ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਜ਼ਿਲ੍ਹਾ ਤਰਨ ਤਾਰਨ ਦੇ ਇੰਚਾਰਜ ਸ੍ਰੀ ਰਜਤ ਸੱਚਰ (ਸੀਨੀਅਰ ਇਕਨੋਮਿਕ ਅਡਵਾਈਜ਼ਰ)ਨੇ ਕਿਹਾ ਕਿ ਸਰਕਾਰ ਬਹੁਤ ਚਿੰਤਤ ਹੈ ਕਿ ਲਗਾਤਾਰ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਲ ਸ਼ਕਤੀ ਅਭਿਆਨ ਚਲਾਇਆ ਗਿਆ ਹੈ, ਜਿਸ ਤਹਿਤ ਰਾਜ ਸਰਕਾਰਾਂ ਵੱਲੋਂ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਦੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਲਈ ਹਰ ਤਰਾਂ ਦੇ ਸਹਿਯੋਗ ਜਿਵੇਂ ਕਿ ਵਿਗਿਆਨਕ, ਤਕਨੀਕੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ।
ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰੀ ਟੀਮ ਵੱਲੋਂ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਨਾਲ ਜ਼ਿਲ੍ਹੇ ਵਿੱਚ ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਵਿਸ਼ੇਸ ਕਦਮ ਚੁੱਕੇ ਜਾਣਗੇ।
ਇਸ ਮੌਕੇ ਨਿਰਦੇਸ਼ਕ ਪ੍ਰਸਾਰ ਸਿੱਖਿਆ ਗਡਵਾਸੂ ਡਾ. ਹਰੀਸ਼ ਕੁਮਾਰ ਵਰਮਾ ਅਤੇ ਡਿਪਟੀ ਡਾਇਰੈਕਟ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਬਲਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਅਤੇ ਹੋਰ ਸਖਸ਼ੀਅਤਾਂ ਦਾ ਸਵਾਗਤ ਕੀਤਾ ਅਤੇ ਕੇ. ਵੀ. ਕੇ. ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਆਏ ਹੋਏ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
------------
Comments (0)
Facebook Comments (0)