
ਮੁੱਖ ਮੰਤਰੀ ਰਾਹਤ ਫੰਡ ਜ਼ਰੀਏ ਕੀਤੀ ਜਾ ਸਕਦੀ ਹੈ ਹੜ੍ਹ ਪੀੜਤਾਂ ਦੀ ਸਹਾਇਤਾ-ਡਿਪਟੀ ਕਮਿਸ਼ਨਰ
Sat 24 Aug, 2019 0
ਤਰਨ ਤਾਰਨ, 23 ਅਗਸਤ 2019 :
ਪੰਜਾਬ ਦੇ ਕਈ ਹਿੱਸਿਆਂ ਵਿਚ ਆਏ ਹੜ੍ਹਾਂ ਕਾਰਨ ਉਸ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਨੂੰ ਕਈ ਤਰਾਂ ਦੀਆਂ ਪਰੇਸ਼ਾਨੀਆਂ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਨਾਂ ਵਾਸਤੇ ਫਿਲਹਾਲ ਲੰਗਰ, ਪਸ਼ੂਆਂ ਲਈ ਚਾਰਾ, ਦਵਾਈਆਂ, ਪੀਣ ਲਈ ਪਾਣੀ ਆਦਿ ਦਾ ਪ੍ਰਬੰਧ ਪੰਜਾਬ ਸਰਕਾਰ, ਕਾਰ ਸੇਵਾ ਵਾਲੇ ਮਹਾਂਪੁਰਖਾਂ, ਸਮਾਜ ਸੇਵੀ ਜਥੇਬੰਦੀਆਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ। ਪਾਣੀ ਦੇ ਪਿੱਛੇ ਹੱਟਣ ਮਗਰੋਂ ਇਨਾਂ ਪੀੜਤ ਲੋਕਾਂ ਦੇ ਮੁੜ ਵਸੇਬੇ ਦਾ ਕੰਮ ਸ਼ੁਰੂ ਹੋਵੇਗਾ।
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਰਸੋਈ ਨਗਰੀ ਤਰਨ ਤਾਰਨ, ਜੋ ਕਿ ਨੇਕੀ ਦੇ ਕਿਸੇ ਵੀ ਕੰਮ ਵਿੱਚ ਪਿੱਛੇ ਨਹੀਂ ਰਹਿੰਦੀ, ਤੋਂ ਵੀ ਕਈ ਦਾਨੀ ਸੱਜਣ ਉਕਤ ਰਾਹਤ ਕੰਮਾਂ ਵਿਚ ਆਪਣਾ ਯੋਗਦਾਨ ਪਾਉਣ ਲਈ ਡਿਪਟੀ ਕਮਿਸ਼ਨਰ, ਅੱੈਸ. ਡੀ. ਐੱਮ. ਅਤੇ ਹੋਰ ਦਫਤਰਾਂ ਵਿਚੋਂ ਪੁੱਛ-ਪੜਤਾਲ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇੰਨ੍ਹਾਂ ਦਾਨੀ ਸੱਜਣਾਂ ਦਾ ਧੰਨਵਾਦ ਕਰਦੇ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਜੋ ਪੰਜਾਬ ਦੇ ਹੜ੍ਹ ਪੀੜਤਾਂ ਵਾਸਤੇ ਆਪਣਾ ਵਿੱਤੀ ਯੋਗਦਾਨ ਪਾਉਣਾ ਚਾਹੁੰਦਾ ਹੈ, ਉਹ ‘ਮੁੱਖ ਮੰਤਰੀ ਰਾਹਤ ਫੰਡ’ ਦੇ ਨਾਮ ਦਾ ਚੈੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡੀ. ਆਰ. ਓ. ਬਰਾਂਚ ਜਾਂ ਕਿਸੇ ਵੀ ਐੱਸ. ਡੀ. ਐੱਮ. ਦੇ ਦਫਤਰ ਵਿਚ ਦੇ ਸਕਦੇ ਹਨ, ਜਿਥੋਂ ਇਹ ਪੈਸਾ ਉਨਾਂ ਲੋੜਵੰਦ ਲੋਕਾਂ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ।
Comments (0)
Facebook Comments (0)